Wednesday, April 02, 2025

National

'ਬਾਤ ਸੁਣੀਏ, ਹਮ ਨਰਿੰਦਰ ਮੋਦੀ ਸੇ ਨਹੀਂ ਡਰਦੇ...', ਨੈਸ਼ਨਲ ਹੈਰਾਲਡ ਦਾ ਦਫ਼ਤਰ ਸੀਲ ਹੋਣ ਤੋਂ ਬਾਅਦ ਰਾਹੁਲ ਦਾ ਬੀਜੇਪੀ 'ਤੇ ਵੱਡਾ ਹਮਲਾ

Rahul Gandhi on PM Narendra Modi

August 04, 2022 07:48 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਨੈਸ਼ਨਲ ਹੈਰਾਲਡ ਦੀ ਇਮਾਰਤ ਵਿੱਚ ਸਥਿਤ ਯੰਗ ਇੰਡੀਆ ਲਿਮਟਿਡ ਦੇ ਦਫ਼ਤਰ ਨੂੰ ਸੀਲ ਕਰਨ ਅਤੇ ਕਾਂਗਰਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾਉਣ ਨੂੰ ਲੈ ਕੇ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਡਰਨ ਵਾਲੇ ਨਹੀਂ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਸੱਚਾਈ ਨੂੰ ਰੋਕਿਆ ਨਹੀਂ ਜਾ ਸਕਦਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਗੰਭੀਰ ਇਲਜ਼ਾਮ ਲਾਉਂਦੇ ਹੋਏ ਰਾਹੁਲ ਨੇ ਇਕ ਵਾਰ ਫਿਰ ਕਿਹਾ ਕਿ ਮੋਦੀ-ਸ਼ਾਹ ਲੋਕਤੰਤਰ ਖਿਲਾਫ ਕੰਮ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਲੜਦੇ ਰਹਿਣਗੇ। ਇਸ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਦੇਸ਼ ਦੀ ਰੱਖਿਆ ਅਤੇ ਸਮਾਜ ਵਿੱਚ ਸਦਭਾਵਨਾ ਬਣਾਈ ਰੱਖਣ ਦਾ ਕੰਮ ਕਰਦੇ ਰਹਿਣਗੇ।

Have something to say? Post your comment