Wednesday, April 02, 2025

National

ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ, 24 ਘੰਟਿਆਂ 'ਚ ਮਿਲੇ 19,893 ਕੇਸ

Coronavirus Update

August 04, 2022 07:57 PM

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿੱਚ ਕਰੀਬ 16 ਫੀਸਦੀ ਦਾ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ 19,893 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 44,087,037 ਹੋ ਗਈ ਹੈ। ਬੁੱਧਵਾਰ ਨੂੰ 17,135 ਨਵੇਂ ਮਾਮਲੇ ਸਾਹਮਣੇ ਆਏ ਹਨ। ਮੌਤਾਂ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ 53 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 526,530 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪਿਛਲੇ 24 ਘੰਟਿਆਂ ਵਿੱਚ 20,419 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਹਰਾਇਆ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 43,424,029 ਹੋ ਗਈ ਹੈ। ਟੀਕਾਕਰਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ 38,20,676 ਖੁਰਾਕਾਂ ਦਿੱਤੀਆਂ ਗਈਆਂ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 2,05,22,51,408 ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਠਾਣੇ ਨਾਲ ਲੱਗਦੇ ਮੁੰਬਈ ਸ਼ਹਿਰ ਦੀ ਗੱਲ ਕਰੀਏ ਤਾਂ ਇੱਥੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 434 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਸ਼ਹਿਰ ਵਿੱਚ ਇੱਕ ਮਰੀਜ਼ ਦੀ ਮੌਤ ਵੀ ਹੋਈ ਹੈ। ਦੱਸ ਦੇਈਏ ਕਿ ਮੁੰਬਈ ਵਿੱਚ 9 ਜੁਲਾਈ ਤੋਂ ਬਾਅਦ ਇੰਨੀ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮੁੰਬਈ 'ਚ ਕੋਰੋਨਾ ਦੇ ਸਿਰਫ 329 ਮਾਮਲੇ ਦਰਜ ਕੀਤੇ ਗਏ ਸਨ।

Have something to say? Post your comment