Wednesday, April 02, 2025

National

Congress Party Protest: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਬਿਆਨ, ਕਿਹਾ- ਦੇਸ਼ ਦੇਖ ਰਿਹੈ ਲੋਕਤੰਤਰ ਦਾ ਕਤਲ, ਰਾਹੁਲ ਤੇ ਪ੍ਰਿਅੰਕਾ ਗਾਂਧੀ ਨੂੰ ਲਿਆ ਹਿਰਾਸਤ 'ਚ

Congress Party Protest

August 05, 2022 04:42 PM

Congress Protest : ED ਦੀ ਕਾਰਵਾਈ ਦਰਮਿਆਨ ਕਾਂਗਰਸ ਦੇਸ਼ ਭਰ 'ਚ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਸੜਕਾਂ 'ਤੇ ਉਤਰ ਆਈ ਹੈ। ਕਾਂਗਰਸ ਨੇਤਾ ਦਿੱਲੀ ਸਮੇਤ ਦੇਸ਼ ਭਰ 'ਚ ਵਿਰੋਧ ਕਰ ਰਹੇ ਹਨ। ਕਾਂਗਰਸ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ।  ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਖਤਮ ਹੁੰਦਾ ਦੇਖ ਕੇ ਤੁਹਾਨੂੰ ਕੀ ਲੱਗ ਰਿਹਾ ਹੈ। ਅੱਜ ਦੇਸ਼ ਵਿੱਚ ਲੋਕਤੰਤਰ ਨਹੀਂ ਹੈ। ਅੱਜ ਦੇਸ਼ ਵਿੱਚ ਚਾਰ ਲੋਕਾਂ ਦੀ ਤਾਨਾਸ਼ਾਹੀ ਹੈ। ਅਸੀਂ ਮਹਿੰਗਾਈ, ਬੇਰੁਜ਼ਗਾਰੀ ਦਾ ਮੁੱਦਾ ਉਠਾਉਣਾ ਚਾਹੁੰਦੇ ਹਾਂ। ਅਸੀਂ ਇਸ ਬਾਰੇ ਚਰਚਾ ਕਰਨਾ ਚਾਹੁੰਦੇ ਹਾਂ। ਸਾਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਸੰਸਦ ਵਿੱਚ ਕੋਈ ਚਰਚਾ ਨਹੀਂ ਹੁੰਦੀ। ਸਾਨੂੰ ਗ੍ਰਿਫਤਾਰ ਕੀਤਾ ਗਿਆ ਹੈ. ਇਹ ਅੱਜ ਭਾਰਤ ਦੀ ਹਾਲਤ ਹੈ। ਜ਼ਿਕਰਯੋਗ ਹੈ ਕਿ ਮਹਿੰਗਾਈ ਤੇ ਬੇਰੁਜਗਾਰੀ ਖਿਲਾਫ ਅੱਜ ਕਾਂਗਰਸ ਦੇਸ਼ ਭਰ ਵਿੱਚ ਸੜਕਾਂ 'ਤੇ ਉੱਤਰੀ ਹੈ। ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਕੀਤਾ ਹਿਰਾਸਤ 'ਚ ਲੈ ਲਿਆ ਹੈ। ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

Have something to say? Post your comment