Wednesday, April 02, 2025

Punjab

MLA ਬਲਕਾਰ ਸਿੱਧੂ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਫੜ੍ਹਿਆ, Watch Video

MLA Balkar Sidhu

August 08, 2022 07:42 PM

ਮੋਹਾਲੀ : ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੁਲਿਸ ਚੌਕੀ ਦਿਆਲਪੁਰਾ ਭਾਈਕਾ ਦੇ ਏ. ਐੱਸ. ਆਈ. ਜਗਤਾਰ ਸਿੰਘ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਫੜ੍ਹਿਆ ਹੈ।ਵਿਧਾਇਕ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਏਐੱਸਆਈ ਵੱਲੋਂ ਰਿਸ਼ਵਤ ਲੈਣ ਬਾਰੇ ਜਦੋਂ ਸੂਚਨਾ ਮਿਲੀ ਤਾਂ ਉਨ੍ਹਾਂ ਖੁਦ ਪੁਲਿਸ ਚੌਕੀ ਦਿਆਲਪੁਰਾ ਭਾਈਕਾ ਵਿਖੇ ਜਾ ਕੇ ਉਸ ਕੋਲੋਂ 5 ਹਜ਼ਾਰ ਰੁਪਏ ਬਰਾਮਦ ਕਰ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਨੇ ਇਹ ਪੈਸੇ ਲਾਹਣ ਬਰਾਮਦਗੀ ਦੇ ਇਕ ਮਾਮਲੇ ਵਿਚ ਰਿਸ਼ਵਤ ਵਜੋਂ ਲਏ ਸਨ। ਵਿਧਾਇਕ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਲਿਖਿਆ, "ਬਹੁਤ ਦੁੱਖ ਲੱਗਦਾ ਜਦੋਂ ਲੱਖਾਂ ਰੁਪਏ ਤਨਖਾਹਾਂ ਲੈਣ ਵਾਲੇ ਅਫਸਰ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੋਚਦੇ ਹਨ। ਦਿਆਲਪੁਰਾ ਭਾਈ ਚੌਕੀ ਵਿੱਚ asi ਜਗਤਾਰ ਸਿੰਘ ਰਿਸ਼ਵਤ ਲੈਦਾ ਰੰਗੇ ਹੱਥੂ ਕਾਬੂ ਕੀਤਾ ਗਿਆ। ਇੱਕ ਦੋ ਵਾਰ ਸ਼ਿਕਾਇਤ ਮਿਲਣ 'ਤੇ ਇਨ੍ਹਾਂ ਨੂੰ ਪਹਿਲਾਂ ਵੀ ਝਿੜਕਿਆ ਗਿਆ ਸੀ ਇਮਾਨਦਾਰੀ ਨਾਲ ਕੰਮ ਕਰੋ ਪਰ ਇਹਨਾਂ ਨੇ ਇਮਾਨਦਾਰ ਸਰਕਾਰ ਦੇ ਅਦੇਸ਼ਾਂ ਦੀ ਪਾਲਣਾ ਨਹੀਂ ਕੀਤਾ।

 

Have something to say? Post your comment