Wednesday, April 02, 2025

Punjab

ਵਿਧਾਇਕ ਗੁਰਪ੍ਰੀਤ ਗੋਗੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ, ਗੋਲਡੀ ਬਰਾੜ ਦਾ ਸਾਥੀ ਦੱਸ ਕੇ ਮੰਗੇ ਜਾ ਰਹੇ ਨੇ 25 ਲੱਖ ਰੁਪਏ!

MLA Gurpreet Gogi

August 09, 2022 05:18 PM

ਮੋਹਾਲੀ: ਲੁਧਿਆਣਾ ਤੋਂ ਆਪ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ। ਕਿਹਾ ਜਾ ਰਿਹਾ  ਹੈ ਕਿ ਧਮਕੀਆਂ ਦੇਣ ਵਾਲਾ ਆਪਣੇ ਆਪ ਨੂੰ ਗੋਲਡੀ ਬਰਾੜ ਦਾ ਸਾਥੀ ਦੱਸ ਰਿਹਾ ਹੈ ਅਤੇ ਵਿਧਾਇਕ ਤੋਂ 15 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਪਿਛਲੇ 12 ਦਿਨਾਂ ਤੋਂ ਵਿਧਾਇਕ ਗੋਗੀ ਨੂੰ ਧਮਕੀਆਂ ਮਿਲ ਰਹੀਆਂ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਖੁਦ ਇਸ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। ਜਾਣਕਾਰੀ ਮੁਤਾਬਕ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਉਹ ਚੰਡੀਗੜ੍ਹ ਵਿਖੇ ਹਨ। ਪਿਛਲੇ 12 ਦਿਨਾਂ ਤੋਂ ਉਹਨਾਂ ਨੂੰ ਗੈਂਗਸਟਰਾਂ ਦੇ ਨਾਂ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਕਾਲਰ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਵਟਸਐਪ 'ਤੇ ਕਾਲ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਮੁਲਜ਼ਮ ਉਨ੍ਹਾਂ ਨੂੰ ਸਿੱਧਾ ਕਹਿ ਰਿਹਾ ਹੈ ਕਿ ਉਸ ਦੇ ਖਾਤੇ ਵਿੱਚ 25 ਲੱਖ ਰੁਪਏ ਜਮ੍ਹਾਂ ਕਰਵਾ ਦਿਓ, ਨਹੀਂ ਤਾਂ ਉਹਨਾਂ ਦੀ ਹਾਲਤ ਵੀ ਮੂਸੇਵਾਲਾ ਵਰਗੀ ਹੋਵੇਗੀ। ਗੋਗੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੂੰ ਵੀ ਸ਼ਿਕਾਇਤ ਦਿੱਤੀ ਹੈ। ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਕੇ ਹੀ ਦਮ ਤੋੜੇਗੀ। ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਗੈਂਗਸਟਰਵਾਦ ਵਧਿਆ ਹੈ ਪਰ ਹੁਣ ਆਪ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਅੱਗੇ ਝੁਕਣ ਵਾਲੀ ਨਹੀਂ ਹੈ।

Have something to say? Post your comment