Wednesday, April 02, 2025

Punjab

Big Breaking : ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਮਜੀਠੀਆ ਜੇਲ੍ਹ ਤੋਂ ਆਉਣਗੇ ਬਾਹਰ

Bikram Majithia

August 10, 2022 10:30 AM

ਮੋਹਾਲੀ: ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਉਹ 24 ਫਰਵਰੀ ਤੋਂ ਜੇਲ੍ਹ 'ਚ ਬੰਦ ਸੀ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ।ਫਿਲਹਾਲ ਇਸ 'ਤੇ ਡਿਟੇਲ ਆਡਰ ਆਉਣਾ ਹਾਲੇ ਬਾਕੀ ਹੈ। ਅਕਾਲੀ ਆਗੂ ਮਜੀਠੀਆ 'ਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਦੇ ਇਲਜ਼ਾਮ ਲੱਗਦੇ ਰਹੇ ਹਨ।

ਕੀ ਹੈ ਮਾਮਲਾ


ਪਿਛਲੇ ਸਾਲ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ। ਕੇਸ 'ਚ ਕਿਹਾ ਗਿਆ ਸੀ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ। ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਦਵਾਉਂਦਾ ਰਿਹਾ। ਉਸ 'ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਇਲਜ਼ਾਮ ਹੈ।

Have something to say? Post your comment