ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਸਵੇਰੇ 6 ਵਜੇ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਮੁਤਾਬਕ ਤੇਲ ਦੀਆਂ ਕੀਮਤਾਂ 80 ਦਿਨਾਂ ਲਈ ਸਥਿਰ ਹਨ। ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ 95 ਡਾਲਰ ਪ੍ਰਤੀ ਬੈਰਲ ਤੋਂ ਵੀ ਸਸਤਾ ਹੈ। ਹਾਲਾਂਕਿ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਹੈ ਅਤੇ ਨਾ ਹੀ ਇਨ੍ਹਾਂ ਦੀਆਂ ਕੀਮਤਾਂ 'ਚ ਕੋਈ ਕਟੌਤੀ ਕੀਤੀ ਗਈ ਹੈ। ਜੇ ਅਸੀਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ WTI ਕਰੂਡ ਦੀ ਕੀਮਤ 90.41 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਦੀ ਕੀਮਤ 96.31 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ।
ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ, ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਅੰਮ੍ਰਿਤਸਰ 'ਚ ਪੈਟਰੋਲ 96.84 ਰੁਪਏ ਪ੍ਰਤੀ ਲੀਟਰ, ਡੀਜ਼ਲ 87.19 ਰੁਪਏ ਪ੍ਰਤੀ ਲੀਟਰ
ਜਲੰਧਰ 'ਚ ਪੈਟਰੋਲ 96.06 ਰੁਪਏ ਪ੍ਰਤੀ ਲੀਟਰ, ਡੀਜ਼ਲ 86.44 ਰੁਪਏ ਪ੍ਰਤੀ ਲੀਟਰ
ਲੁਧਿਆਣਾ 'ਚ ਪੈਟਰੋਲ 96.81 ਰੁਪਏ ਪ੍ਰਤੀ ਲੀਟਰ, ਡੀਜ਼ਲ 87.15 ਰੁਪਏ ਪ੍ਰਤੀ ਲੀਟਰ