ਮੁੰਬਈ : ਅਦਾਕਾਰ ਅਤੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ। ਉਹ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ। ਇਸ ਨਾਲ ਹੀ ਸੂਤਰਾਂ ਮੁਤਾਬਕ ਖਬਰਾਂ ਆ ਰਹੀਆਂ ਹਨ ਕਿ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ । ਇੱਕ ਸੂਤਰ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, 'ਕਾਮੇਡੀਅਨ ਰਾਜੂ ਸ਼੍ਰੀਵਾਸਤਵ ਏਮਜ਼ ਦਿੱਲੀ ਵਿੱਚ ਵੈਂਟੀਲੇਟਰ 'ਤੇ ਹਨ ।' ਜਦੋਂ ਕਿ ਕੱਲ੍ਹ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਆਈਸੀਯੂ ਵਿੱਚ ਰੱਖਿਆ ਗਿਆ ਸੀ ਯਾਨੀ ਕਾਮੇਡੀਅਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ । ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ ।
ਮੀਡੀਆ ਰਿਪੋਰਟਾਂ ਮੁਤਾਬਕ ਹਸਪਤਾਲ ਤੋਂ ਜੋ ਜਾਣਕਾਰੀ ਸਾਹਮਣੇ ਆਈ ਹੈ, ਉਹ ਚਿੰਤਾਜਨਕ ਹੈ । ਰਾਜੂ ਸ੍ਰੀਵਾਸਤਵ ਦੀ ਐਂਜੀਓਗ੍ਰਾਫੀ ਕੀਤੀ ਗਈ ਜਿਸ ਵਿੱਚ ਵੱਡੇ ਹਿੱਸੇ ਵਿੱਚ 100 ਫੀਸਦੀ ਬਲਾਕ ਪਾਇਆ ਗਿਆ । ਡਾਕਟਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ ।