Wednesday, April 02, 2025

National

ਸੋਨੀਆ ਗਾਂਧੀ ਫ਼ਿਰ ਤੋਂ ਕੋਰੋਨਾ ਵਾਇਰਸ ਦੀ ਲਪੇਟ 'ਚ, ਸਰਕਾਰੀ ਪ੍ਰੋਟੋਕਾਲ ਮੁਤਾਬਕ ਹੋਣਗੇ ਕੁਆਰੰਟਾਈਨ

Sonia Gandhi Coronavirus

August 13, 2022 05:43 PM

ਨਵੀਂ ਦਿੱਲੀ : ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਇਕ ਵਾਰ ਫਿਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਹੈ। ਉਨ੍ਹਾਂ ਨੂੰ ਸਰਕਾਰੀ ਪ੍ਰੋਟੋਕੋਲ ਅਨੁਸਾਰ ਕੁਆਰੰਟੀਨ ਵਿੱਚ ਰੱਖਿਆ ਜਾਵੇਗਾ। ਇਹ ਜਾਣਕਾਰੀ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ। ਜੈਰਾਮ ਰਮੇਸ਼ ਨੇ ਟਵੀਟ 'ਚ ਲਿਖਿਆ, ''ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਇਕਤਾਂਵਾਸ ਵਿੱਚ ਰਹੇਗੀ।

 

ਸੋਨੀਆ ਗਾਂਧੀ ਦੋ ਮਹੀਨਿਆਂ 'ਚ ਦੂਜੀ ਵਾਰ ਕੋਰੋਨਾ ਸੰਕਰਮਿਤ ਹੋਈ ਹੈ। ਇਸ ਤੋਂ ਪਹਿਲਾਂ 2 ਜੂਨ ਨੂੰ ਉਸ ਨੂੰ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਉਸ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

Have something to say? Post your comment