ਮੋਹਾਲੀ: ਪੰਜਾਬ 'ਚ ਵਾਰ ਫਿਰ ਤੋਂ ਮਾਸਕ ਪਾਉਣਾ ਲਾਜ਼ਮੀ ਹੋ ਗਿਆ ਹੈ । ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਮਾਨ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਐਡਵਾਈਜ਼ਰੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਮੀਟਿੰਗਾਂ, ਮਾਲਜ਼, ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਨਾਲ ਹੀ ਕੋਰੋਨਾ ਵਾਇਰਸ ਦੇ ਲੱਛਣ ਦਿਖਣ 'ਤੇ ਤੁਰੰਤ ਟੈਸਟ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ।
ਇਸ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਕੋਰਾ ਕੋਵਿਡ ਦਿਸ਼ਾ-ਨਿਰਦੇਸ਼ਾਂ 'ਚ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਗੱਲ ਵੀ ਕੀਤੀ ਗਈ ਹੈ। ਇਸ ਨਾਲ ਹੀ ਸਾਰੇ ਨਾਗਰਿਕਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਜਾਂ ਬੂਸਟਰ ਡੋਜ਼ ਜਲਦੀ ਤੋਂ ਜਲਦੀ ਲੈਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕੋਰੋਨਾ ਦੇ ਲੱਛਣ ਮਹਿਸੂਸ ਹੋਣ 'ਤੇ ਟੈਸਟ ਕਰਵਾਉਣ ਤੇ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੰਦੇ ਹੋਏ ਜਨਤਕ ਥਾਵਾਂ 'ਤੇ ਥੁੱਕਣ 'ਤੇ ਪਾਬੰਦੀ ਲਾਈ ਗਈ ਹੈ।