ਨਵੀਂ ਦਿੱਲੀ : ਐਂਟੀਲੀਆ ਸਕੈਂਡਲ ਤੋਂ ਬਾਅਦ ਇੱਕ ਵਾਰ ਫਿਰ ਦੇਸ਼ ਦੇ ਵੱਡੇ ਬਿਜ਼ਨਸਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਮਿਲੀ ਹੈ। ਇਸ ਵਾਰ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਡਿਸਪਲੇ ਨੰਬਰ 'ਤੇ ਧਮਕੀ ਭਰਿਆ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦਿੱਤੀ, ਜਿਸ ਮਗਰੋਂ ਹਸਪਤਾਲ ਦੇ ਲੋਕਾਂ ਨੇ ਇਸ ਦੀ ਸ਼ਿਕਾਇਤ ਡੀਬੀ ਮਾਰਗ ਥਾਣੇ 'ਚ ਕੀਤੀ। ਸੂਤਰਾਂ ਨੇ ਦੱਸਿਆ ਕਿ ਕੁੱਲ 8 ਧਮਕੀ ਭਰੀਆਂ ਕਾਲਾਂ ਆਈਆਂ ਸਨ, ਜਿਨ੍ਹਾਂ ਦੀ ਪੁਲਿਸ ਹੁਣ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਹੁਣ ਤਾਜ਼ਾ ਜਾਣਕਾਰੀ ਮੁਤਾਬਕ ਮੁੰਬਈ ਪੁਲਸ ਨੇ ਐਂਟੀਲੀਆ ਧਮਕੀ ਮਾਮਲੇ 'ਚ ਦਹਿਸਰ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮਾਮਲਾ ਪ੍ਰੈਂਕ ਕਾਲ ਵਰਗਾ ਲੱਗਦਾ ਹੈ। ਇਸ ਵਿਅਕਤੀ ਨੂੰ ਫੜਨ ਲਈ ਮੁੰਬਈ ਪੁਲਿਸ ਦੀਆਂ 4 ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਉਸ ਨੂੰ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਗ੍ਰਿਫਤਾਰ ਕਰ ਲਿਆ ਗਿਆ।
ਧਮਕੀ ਕਾਲ ਦੀ ਸੂਚਨਾ ਮਿਲਣ ਤੋਂ ਬਾਅਦ ਮੁੰਬਈ ਪੁਲਿਸ, ਮਹਾਰਾਸ਼ਟਰ ਏਟੀਐਸ ਦੀ ਟੀਮ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਐਂਟੀਲੀਆ ਪਹੁੰਚ ਗਈ ਹੈ। ਇਸ ਦੇ ਨਾਲ ਹੀ ਪੁਲਿਸ ਸਾਦੇ ਕੱਪੜਿਆਂ 'ਚ ਐਂਟੀਲੀਆ ਦੇ ਆਲੇ-ਦੁਆਲੇ ਸੜਕਾਂ 'ਤੇ ਘੁੰਮ ਰਹੀ ਹੈ ਤਾਂ ਜੋ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪੁਲਿਸ ਵੱਲੋਂ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਸਾਲ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਤੋਂ ਥੋੜ੍ਹੀ ਦੂਰ ਇੱਕ ਸ਼ੱਕੀ ਕਾਰ ਮਿਲੀ ਸੀ, ਜਿਸ ਵਿੱਚ 20 ਜਿਲੇਟਿਨ ਸਟਿਕਸ ਬਰਾਮਦ ਹੋਈਆਂ ਸਨ। ਹਾਲਾਂਕਿ, ਇਸ ਨੂੰ ਇਕੱਠਾ ਨਹੀਂ ਕੀਤਾ ਗਿਆ ਸੀ