Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਸਖਪਾਲ ਖਹਿਰਾ 'ਤੇ ਵਰ੍ਹੇ ਲਾਲਜੀਤ ਭੁੱਲਰ ਨੇ ਕਿਹਾ - ਮੈਂ ਕਿਸਾਨ ਦਾ ਪੁੱਤਰ ਹਾਂ, ਦਿੱਲੀ ਜਾ ਕੇ ਮੈਂ ਕੁਝ ਗਲਤ ਨਹੀਂ ਕੀਤਾ...

Laljit Bhullar

August 15, 2022 07:49 PM
ਸੰਗਰੂਰ  : ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਲਾਲ ਕਿਲ੍ਹੇ 'ਤੇ ਵਾਇਰਲ ਹੋਈ ਵੀਡੀਓ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਮੈਂ ਕਿਸਾਨ ਦਾ ਪੁੱਤਰ ਹਾਂ, ਇਸ ਕਾਰਨ ਦਿੱਲੀ ਗਿਆ ਸੀ, ਇਸ 'ਚ ਕੁਝ ਗਲਤ ਨਹੀਂ ਕੀਤਾ।
 
ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਲਜੀਤ ਭੁੱਲਰ ਦੀ ਦੀਪ ਸਿੱਧੂ ਨਾਲ ਲਾਲ ਕਿਲੇ ਦੀ ਵੀਡੀਓ ਪੋਸਟ ਕੀਤੀ ਹੈ। ਤੇ ਹੁਣ ਲਾਲਜੀਤ ਭੁੱਲਰ ਨੇ ਸੁਖਪਾਲ ਸਿੰਘ ਖਹਿਰਾ ਨੂੰ ਲਲਕਾਰਿਆ ,ਜਿੱਥੇ ਸੁਖਪਾਲ ਸਿੰਘ ਖਹਿਰਾ ਦਾ ਪਿਤਾ ਖਾਲਿਸਤਾਨ ਦੀ ਮੰਗ ਕਰਦਾ ਸੀ, ਪਹਿਲਾਂ ਸੁਖਪਾਲ ਸਿੰਘ ਖਹਿਰਾ ਦੱਸਣ ਕਿ ਉਹ ਆਪਣੇ ਪਿਤਾ ਨਾਲ ਹੈ ਜਾਂ ਕਿਸੇ ਹੋਰ ਨਾਲ।
 
ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਪਾਈ ਗਈ ਸੀ, ਜੋ 26 ਜਨਵਰੀ ਦੇ ਕਿਸਾਨ ਅੰਦੋਲਨ ਸਮੇਂ ਦੀ ਵੀਡੀਓ ਸੀ, ਜਿਸ 'ਚ ਦੀਪ ਸਿੱਧੂ ਨੇ ਲਾਲ ਕਿਲੇ 'ਤੇ ਭਗਵੇਂ ਰੰਗ ਦਾ ਝੰਡਾ ਲਹਿਰਾਇਆ ਸੀ। ਇਸ ਵੀਡੀਓ ਵਿੱਚ ਦੀਪ ਸਿੱਧੂ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਨਜ਼ਰ ਆ ਰਹੇ ਸਨ। 

Have something to say? Post your comment