Wednesday, April 02, 2025

Punjab

Good News : ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਨੂੰ ਮਾਨ ਸਰਕਾਰ ਦੇਵੇਗੀ ਨਿਯੁਕਤੀ ਪੱਤਰ

Punjab Police Constable

August 18, 2022 04:38 PM
ਚੰਡੀਗੜ੍ਹ :  ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ  ਕਰਨ ਜਾ ਰਹੀ ਹੈ।
 
ਸੀਐਮ ਮਾਨ ਵੱਲੋਂ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 23 ਅਗਸਤ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।  
 
ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।
 
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ ਪਰ ਚੋਣਾਂ ਦੇ ਚੱਲਦੇ ਇਹ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਨਵੀਂ ਮਾਨ ਸਰਕਾਰ ਆਈ ਹੈ। ਇਸ ਭਰਤੀ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸੜਕ ਉੱਪਰ ਰੋਸ ਪ੍ਰਦਰਸ਼ਨ ਕਰ ਰਹੇ ਸਨ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਨੌਜਵਾਨ ਆਪਣੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਸਨ।
 
 

Have something to say? Post your comment