Wednesday, April 02, 2025

Punjab

ਭਾਸ਼ਾਵਾਂ ਮੰਤਰੀ ਮੀਤ ਹੇਅਰ ਵੱਲੋਂ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Novelist Mohan Kahlon death

August 18, 2022 04:59 PM

ਚੰਡੀਗੜ੍ਹ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 89 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਦੇਹਾਂਤ ਕੋਲਕਾਤਾ ਵਿਖੇ ਸੰਖੇਪ ਬਿਮਾਰੀ ਉਪਰੰਤ ਹੋਇਆ।

ਮੀਤ ਹੇਅਰ ਨੇ ਕਿਹਾ ਕਿ ਮੋਹਨ ਕਾਹਲੋਂ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਖਾਸ ਕਰਕੇ ਪੰਜਾਬੀ ਨਾਵਲਕਾਰੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ। ਮੋਹਨ ਕਾਹਲੋਂ ਦਾ ਜਨਮ ਟੇਕਾਂ ਛੰਨੀਆ, ਜ਼ਿਲਾ ਗੁਰਦਾਸਪੁਰ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਭਾਰਤ ਆ ਵਸਿਆ ਜਿਸ ਕਰਕੇ ਉਨ੍ਹਾਂ ਦੀਆਂ ਲਿਖਤਾਂ ਵਿੱਚ ਵੰਡ ਦਾ ਦਰਦ ਪੜ੍ਹਨ ਨੂੰ ਮਿਲਦਾ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਵਿੱਛੜੇ ਸਾਹਿਤਕਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਤੇ ਪਾਠਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Have something to say? Post your comment