Wednesday, April 02, 2025

National

ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਘਰ ਮਾਰਿਆ ਛਾਪਾ

CBI raided Manish Sisodia house

August 19, 2022 12:18 PM

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ। ਸੀਬੀਆਈ ਦੀ ਟੀਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, 'ਸੀਬੀਆਈ ਆਈ ਹੈ ,ਉਸ ਦਾ ਸੁਵਾਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

 

ਸਿਸੋਦੀਆ ਨੇ ਕਿਹਾ ਕਿ ਅਸੀਂ ਸੀਬੀਆਈ ਦਾ ਸਵਾਗਤ ਕਰਦੇ ਹਾਂ। ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਹੁਣ ਤੱਕ ਮੇਰੇ 'ਤੇ ਕਈ ਕੇਸ ਹੋ ਚੁੱਕੇ ਹਨ ਪਰ ਕੁਝ ਨਹੀਂ ਮਿਲਿਆ। ਇਸ 'ਚ ਵੀ ਕੁਝ ਨਹੀਂ ਨਿਕਲੇਗਾ। ਦੇਸ਼ ਵਿੱਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ, ''ਇਹ ਲੋਕ ਦਿੱਲੀ ਦੀ ਸਿੱਖਿਆ ਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪ੍ਰੇਸ਼ਾਨ ਹਨ, ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੇ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਜੋ ਸਿੱਖਿਆ ਅਤੇ ਸਿਹਤ ਦੇ ਚੰਗੇ ਕੰਮ ਨੂੰ ਰੋਕਿਆ ਜਾ ਸਕੇ। ਸਾਡੇ ਦੋਵਾਂ 'ਤੇ ਝੂਠੇ ਦੋਸ਼ ਲੱਗੇ ਹਨ। ਅਦਾਲਤ 'ਚ ਸੱਚ ਸਾਹਮਣੇ ਆ ਜਾਵੇਗਾ।'

Have something to say? Post your comment