Wednesday, April 02, 2025

Punjab

ਰਾਵੀ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ, ਪਾਣੀ ਦੀ ਭੇਟ ਚੜ੍ਹੀਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ

Cabinet minister Kuldeep singh Dhaliwal

August 20, 2022 09:59 AM

ਅੰਮ੍ਰਿਤਸਰ : ਬੀਤੇ ਦਿਨੀਂ ਰਾਵੀ ਦਰਿਆ ਵਿਚ ਅਚਨਚੇਤ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀਆਂ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਦੇਵੇਗੀ। ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਘੋਨੇਵਾਲ ਵਿਖੇ ਪੁੱਜੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਰਾਵੀ ਦਰਿਆ ਉਤੇ ਬਣੇ ਪੁਲ ਨੂੰ ਜਾਣ ਵਾਲੀ ਸੜਕ, ਜੋ ਕਿ ਪਾਣੀ ਕਾਰਨ ਰੁੜ ਗਈ ਹੈ।

ਉਸ ਦੀ ਉਸਾਰੀ ਵੀ ਛੇਤੀ ਕਰਵਾ ਦਿੱਤੀ ਜਾਵੇਗੀ ਅਤੇ ਨਾਲ ਹੀ ਇਸ ਪੁਲ ਦਾ ਸਥਾਈ ਹੱਲ ਕੀਤਾ ਜਾਵੇਗਾ। ਤਾਂ ਜੋ ਹਰ ਸਾਲ ਇਹ ਇਲਾਕਾ ਪਾਣੀ ਦੀ ਭੇਟ ਨਾ ਚੜ੍ਹੇ। ਉਨਾਂ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਇਸ ਇਲਾਕੇ ਬਾਰੇ ਮੇਰੇ ਕੋਲੋਂ ਜਾਣਕਾਰੀ ਲਈ ਸੀ ਅਤੇ ਅੱਜ ਮੈਂ ਖ਼ੁਦ ਮੌਕਾ ਵੇਖਣ ਆਇਆ ਹਾਂ। 

ਉਨ੍ਹਾਂ ਨੇ ਕਿਹਾ ਮੁੱਖ ਮੰਤਰੀ ਸਾਹਿਬ ਨੂੰ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ ਜਾ ਸਕੇਗਾ।  ਸ. ਧਾਲੀਵਾਲ ਨੇ ਦੱਸਿਆ ਕਿ ਇਸ ਪਾਣੀ ਨਾਲ ਹੀ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੀ ਕਰੀਬ 1300 ਏਕੜ ਫਸਲ ਬਰਬਾਦ ਹੋ ਗਈ ਹੈ। ਉਨਾਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ, ਪਰ ਅਸੀਂ ਆਪਣੇ ਕਿਸਾਨ ਨਾਲ ਖੜੇ ਹਾਂ ਤੇ ਉਸਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਸਰਕਾਰ ਦੇਵਗੀ।

 ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੀ ਆਪ ਦੀ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਰਕਾਰ ਦਾ ਖਜ਼ਾਨਾ ਲੋਕਾਂ ਦੀ ਭਲਾਈ ਲਈ ਹੀ ਹੈ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹਰ ਲੋੜਵੰਦ ਨੂੰ ਉਸਦਾ ਬਣਦਾ ਹੱਕ ਦੇਣਾ ਹੈ ਅਤੇ ਇਸ ਵਿਚ ਕਿਸੇ ਵੀ ਤਰਾਂ ਦੀ ਰੁਕਾਵਟ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment