Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (22 ਅਗਸਤ 2022) Hukamnama, Sri Harmandir Sahib (22th Aug 2022)

August 22, 2022 05:40 AM

Amrit Vele Hukamnama Sahib Sri Darbar Sahib, Sri Amritsar, Ang 706, 22-Aug-2022

ਸਲੋਕ   ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ   ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ੧॥ ਹਭਿ ਰੰਗਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ   ਸੋ ਸਹੁ ਬਿੰਦ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ੨॥   ਪਉੜੀ   ਜੀਉ ਪ੍ਰਾਨ ਤਨੁਧਨੁ ਦੀਆ ਦੀਨੇ ਰਸ ਭੋਗ   ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ   ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ   ਹਰਿਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ   ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ੩॥

 

सलोक   मन इछा दान करणं सरबत्र आसा पूरनह   खंडणं कलि कलेसह प्रभ सिमरि नानक नह दूरणह ॥१॥  हभिरंग माणहि जिसु संगि तै सिउ लाईऐ नेहु   सो सहु बिंद विसरउ नानक जिनि सुंदरु रचिआ देहु ॥२॥ पउड़ी   जीउप्रान तनु धनु दीआ दीने रस भोग   ग्रिह मंदर रथ असु दीए रचि भले संजोग   सुत बनिता साजन सेवक दीए प्रभ देवनजोग   हरि सिमरत तनु मनु हरिआ लहि जाहि विजोग   साधसंगि हरि गुण रमहु बिनसे सभि रोग ॥३॥

 

Shalok:   He grants our hearts' desires, and fulfills all our hopes.   He destroys pain and suffering; remember God in meditation, O Nanak - He is not far away. ||1|| Love Him, with whom you enjoy all pleasures.   Do not forget that Lord, even for an instant; O Nanak, He fashioned this beautiful body. ||2||    Pauree:  He gave you your soul, breath of life, body and wealth; He gave you pleasures to enjoy.  He gave you households, mansions, chariots and horses; He ordained your good destiny.  He gave you your children, spouse, friends and servants; God is the all-powerful Great Giver.  Meditating in remembrance on the Lord, the body and mind are rejuvenated, and sorrow departs.  In the Saadh Sangat, the Company of the Holy, chant the Praises of the Lord, and all your sickness shall vanish. ||3||

 

ਮਨ ਇਛਾ = ਮਨ ਦੀ ਚਿਤਵਨੀ ਅਨੁਸਾਰ। ਦਾਨ ਕਰਣੰ = ਦਾਨ ਦੇਂਦਾ ਹੈ। ਸਰਬਤ੍ਰ = ਹਰ ਥਾਂ। ਕਲਿ = ਝਗੜੇ।੧। ਹਭਿ = ਸਭਿ, ਸਾਰੇ।ਮਾਣਹਿ = ਤੂੰ ਮਾਣਦਾ ਹੈਂ। ਜਿਸੁ ਸੰਗਿ = ਜਿਸ ਦੀ ਬਰਕਤਿ ਨਾਲ। ਤੈ ਸਿਉ = ਉਸ ਨਾਲ। ਬਿੰਦ = ਰਤਾ ਕੁ ਸਮਾ ਭੀ। ਵਿਸਰਉ = ਭੁੱਲ ਨਾਹਜਾਏ {ਵਿਸਰਉ = ਹੁਕਮੀ ਭਵਿੱਖਤ, ਅੰਨ ਪੁਰਖ, ਇਕ-ਵਚਨ} ਜਿਨਿ = ਜਿਸ ਪ੍ਰਭੂ ਨੇ। ਸੁੰਦਰੁ ਦੇਹੁ = ਸੋਹਣਾ ਜਿਸਮ। {ਲਫ਼ਜ਼ 'ਦੇਹੁ' ਪੁਲਿੰਗਵਿਚ ਵਰਤਿਆ ਗਿਆ ਹੈ}੨। ਜੀਉ = ਜਿੰਦ। ਰਸੁ = ਸੁਆਦਲੇ ਪਦਾਰਥ।  ਗ੍ਰਿਹ = ਘਰ। ਮੰਦਰ = ਸੋਹਣੇ ਮਕਾਨ। ਅਸੁ = ਘੋੜੇ {ਸੰਸਕ੍ਰਿਤਲਫ਼ਜ਼ 'ਅਸ੍ਵ' ਹੈ, ਬਹੁ-ਵਚਨ ਵਿਚ ਭੀ 'ਅਸੁ' ਹੀ ਹੈ} ਸੰਜੋਗ = ਭਾਗ।  ਸੁਤ = ਪੁੱਤਰ। ਬਨਿਤਾ = ਇਸਤ੍ਰੀ। ਸਾਜਨ = ਮਿੱਤਰ। ਦੇਵਨ ਜੋਗ = ਜੋ ਦੇਣ ਨੂੰ ਸਮਰੱਥ ਹੈ।  ਹਰਿਆ = ਖਿੜਿਆ ਹੋਇਆ। ਵਿਜੋਗ = ਵਿਛੋੜੇ ਦੇ ਦੁੱਖ।  ਰਮਹੁ = ਯਾਦ ਰੱਖੋ ੩॥   

 

ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇਉਹ ਤੈਨੂੰi ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ।  ਤੇਰੇ ਚੰਗੇ ਭਾਗ ਬਣਾਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।  ਉਸ ਪ੍ਰਭੂ ਨੂੰਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ।  (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ੩॥

 

गुरू नानक जी कहते हैं, हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जोहमारे झगड़े और कलेश नास करने वाला है उस को याद कर वेह तेरे से दूर नहीं है।1 गुरू नानक जी कहते हैं, हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन करके उसे कभी भी भूल।२।    (प्रभु ने तुझे) जीवन प्राण शरीर और धन दिया और विभिन्न प्रकार के स्वाद वाले पदार्थ भोगनेको दिए तेरे अच्छे भाग्य बनाकर, तुझे उसने  सुंदर घर, मकान, औरत और घोड़े दिए। सब कुछ देने में समर्थ प्रभु ने  तुझेपुत्र, पत्नी, मित्र और नौकर दिए। उस प्रभु को स्मरण करने से मन तन खिला रहता है। सारे दुख सारे दुख मिट जाते हैं। हेभाई सत्संगत में उस हरि के गुण याद करा करो सारे रोग उसको स्मरण करने से नाक हो जाते हैं।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment