Friday, April 04, 2025

National

ਜੰਤਰ-ਮੰਤਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਤੇ ਹਰਿਆਣਾ ਪੁਲਿਸ ਤਿਆਰ ,ਬਾਰਡਰ 'ਤੇ ਲਾਏ ਸੀਮਿੰਟ ਦੇ ਬੈਰੀਕੇਡ

Delhi Protest

August 22, 2022 07:24 AM
ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ 'ਤੇ ਅੱਜ ਹੋਣ ਵਾਲੇ ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਸਰਗਰਮ ਹੋ ਗਈ ਹੈ। ਪੁਲਿਸ ਨੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਸੀਮਿੰਟ ਦੇ ਬੈਰੀਕੇਡ ਲਗਾਉਣ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਲੋਹੇ ਦੇ ਬੈਰੀਕੇਡ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸਾਨ ਟਿੱਕਰੀ ਬਾਰਡਰ ਤੋਂ ਅੱਗੇ ਦਿੱਲੀ ਨਾ ਜਾਣ, ਇਸ ਲਈ ਦਿੱਲੀ ਦੇ ਕਰੀਬ 4 ਥਾਣਿਆਂ ਦੀ ਪੁਲਿਸ ਦੀ ਜ਼ਿੰਮੇਵਾਰੀ ਟਿੱਕਰੀ ਬਾਰਡਰ 'ਤੇ ਲਾਈ ਗਈ ਹੈ।

ਇਸ ਦੇ ਨਾਲ ਹੀ ਦਿੱਲੀ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਬਹਾਦਰਗੜ੍ਹ ਦੀ ਪੁਲੀਸ ਵੀ ਦਿੱਲੀ ਪੁਲੀਸ ਨਾਲ ਤਾਲਮੇਲ ਮੀਟਿੰਗ ਕਰ ਰਹੀ ਹੈ। ਦਿੱਲੀ ਪੁਲਿਸ ਦੀ ਇਹ ਕੋਸ਼ਿਸ਼ ਹੈ ਕਿ ਦਿੱਲੀ ਵਿੱਚ ਕਿਸੇ ਵੀ ਹਾਲਤ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਨਾ ਕੀਤਾ ਜਾਵੇ। ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਈ ਜਥੇਬੰਦੀਆਂ ਨੇ ਦਿੱਲੀ ਦੇ ਜੰਤਰ ਮਾਤਰ 'ਤੇ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਸੀ। ਇਸ ਲਈ ਬਾਰਡਰ 'ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ।


ਦਿੱਲੀ ਪੁਲਿਸ ਨੇ ਕੱਲ੍ਹ ਤੋਂ ਹੀ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਲਗਾਉਣੇ ਸ਼ੁਰੂ ਕਰ ਦਿੱਤੇ ਸਨ। ਉਦੋਂ ਤੋਂ ਹੀ ਟਿੱਕਰੀ ਬਾਰਡਰ 'ਤੇ ਰੇਹੜੀਆਂ ਲਗਾ ਕੇ ਗੁਜ਼ਾਰਾ ਕਰਨ ਵਾਲੇ ਦੁਕਾਨਦਾਰਾਂ 'ਚ ਚਿੰਤਾ ਪੈਦਾ ਹੋ ਗਈ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਰਹੱਦ 'ਤੇ ਰੋਕਣ ਦੀ ਬਜਾਏ ਜੰਤਰ-ਮੰਤਰ ਤੱਕ ਜਾਣ ਦਿੱਤਾ ਜਾਣਾ ਚਾਹੀਦਾ ਹੈ। ਦਿੱਲੀ-ਰੋਹਤਕ ਨੈਸ਼ਨਲ ਹਾਈਵੇਅ ਨੂੰ ਵੀ ਤੰਗ ਕਰ ਦਿੱਤਾ ਗਿਆ ਹੈ। ਹੁਣ ਦਿੱਲੀ ਪੁਲਿਸ ਦੀ ਵਾਹਨਾਂ ਦੀ ਚੈਕਿੰਗ ਸਖ਼ਤ ਹੋ ਜਾਵੇਗੀ।
 

Have something to say? Post your comment