ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਮਰਾਨ ਖਾਨ ਦੇ ਖਿਲਾਫ ਅੱਤਵਾਦ ਰੋਕੂ ਕਾਨੂੰਨ ਦੇ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। 20 ਅਗਸਤ ਨੂੰ ਇਮਰਾਨ ਖਾਨ ਨੇ ਆਈਜੀ ਅਤੇ ਜੱਜ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਇਮਰਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਦੇਰ ਰਾਤ ਇਸਲਾਮਾਬਾਦ ਦੇ ਆਈਜੀ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਸੂਚਨਾ ਦਿੱਤੀ ਗਈ ਹੈ।
ਇਮਰਾਨ ਖਾਨ ਨੇ ਸ਼ਾਹਬਾਜ਼ ਗਿੱਲ ਦੀ ਗ੍ਰਿਫਤਾਰੀ ਖਿਲਾਫ 20 ਅਗਸਤ ਨੂੰ ਇਸਲਾਮਾਬਾਦ 'ਚ ਰੈਲੀ ਕੀਤੀ ਸੀ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਸਾਰੇ ਟੀਵੀ ਨਿਊਜ਼ ਚੈਨਲਾਂ ਨੇ ਪ੍ਰਸਾਰਿਤ ਕੀਤਾ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਜਾਂ ਘਰ ਵਿੱਚ ਨਜ਼ਰਬੰਦ ਕੀਤਾ ਜਾ ਸਕਦਾ ਹੈ। ਦੋਸ਼ ਹੈ ਕਿ ਉਸ ਨੇ ਜੱਜਾਂ ਅਤੇ ਪੁਲਿਸ ਵਾਲਿਆਂ ਨੂੰ ਧਮਕਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ 'ਚ ਭਾਸ਼ਣ ਦੌਰਾਨ ਇਮਰਾਨ ਖਾਨ ਨੇ ਇਸਲਾਮਾਬਾਦ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਜੱਜ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਲਈ ਇਸਲਾਮਾਬਾਦ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜੱਜਾਂ ਨੂੰ ਧਮਕਾਉਣ ਅਤੇ ਦੇਸ਼ ਵਿੱਚ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਅੱਤਵਾਦ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।