ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ’ਚ ਤੇਜ਼ੀ ਤੋਂ ਬਾਅਦ ਫਿਰ ਤੋਂ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ‘ਚ 39,070 ਕੋਰੋਨਾ ਮਰੀਜ਼ ਪਾਏ ਗਏ ਹਨ, ਜਦਕਿ 491 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ 43,910 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ।ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ ਇਨਫੈਕਸ਼ਨ ਦੇ 39,070 ਮਾਮਲੇ ਦਰਜ ਕੀਤੇ ਗਏ। ਇਸ ਨਾਲ ਹੀ ਕੋਰੋਨਾ ਦੇ ਐਕਟਿਵ ਮਾਮਲਿਆਂ ’ਚ 5,372 ਦੀ ਗਿਰਾਵਟ ਹੋਈ ਹੈ। ਸ਼ੁੱਕਰਵਾਰ ਨੂੰ ਵੀ ਐਕਟਿਵ ਕੇਸਾਂ ’ਚ 1948 ਦੀ ਕਮੀ ਆਈ ਸੀ। ਕੇਰਲ, ਮਹਾਰਾਸ਼ਟਰ ਅਤੇ ਕਰਨਾਟਕ ‘ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨਾਲ ਹੁਣ ਕੇਂਦਰ ਅਤੇ ਸੂਬਾ ਸਰਕਾਰਾਂ ਵੀ ਚਿੰਤਤ ਹਨ। ਸਿਹਤ ਮੰਤਰਾਲਾ ਮੁਤਾਬਕ, ਦੇਸ਼ ‘ਚ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ ਹੌਲੀ-ਹੌਲੀ ਘੱਟ ਹੋ ਰਹੀ ਹੈ। ਉਥੇ ਹੀ ਹੁਣ ਤਕ ਦੇਸ਼ ‘ਚ ਕੁੱਲ 50 ਕਰੋੜ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ। ਦਿੱਲੀ ’ਚ ਸ਼ਨੀਵਾਰ ਨੂੰ 72 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਦੌਰਾਨ 22 ਲੋਕ ਠੀਕ ਹੋਏ ਤੇ ਇਕ ਮਰੀਜ਼ ਦੀ ਮੌਤ ਹੋਈ। ਇੱਥੇ 565 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉੱਤਰ ਪ੍ਰਦੇਸ਼ ’ਚ ਸ਼ਨੀਵਾਰ ਨੂੰ 27 ਲੋਕਾਂ ਇਨਫੈਕਟਿਡ ਪਾਏ ਗਏ। ਇਸ ਦੌਰਾਨ 58 ਲੋਕ ਠੀਕ ਹੋਏ ਤੇ 2 ਦੀ ਮੌਤ ਵੀ ਹੋਈ। ਇੱਥੇ 586 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।