ਚੰਡੀਗੜ੍ਹ : ਖੁਰਾਕ ਤੇ ਸਪਲਾਈ ਵਿਭਾਗ ਵਿੱਚ 2000 ਕਰੋੜ ਰੁਪਏ ਦੇ ਘਪਲੇ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਸਾਹਮਣੇ ਆਇਆ ਸੀ। ਇਲਜ਼ਾਮ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਂਡਰਾਂ ਵਿੱਚ ਧਾਂਦਲੀ ਕੀਤੀ ਹੈ। ਪੰਜਾਬ ਵਿਜੀਲੈਂਸ ਨੇ ਸੋਮਵਾਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਲੁਧਿਆਣਾ ਵਿੱਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਵਿਜੀਲੈਂਸ ਦੇ ਐਸ.ਐਸ.ਪੀ. ਖੁਰਾਕ ਤੇ ਸਪਲਾਈ ਵਿਭਾਗ ਵਿੱਚ 2000 ਕਰੋੜ ਰੁਪਏ ਦੇ ਘਪਲੇ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਸਾਹਮਣੇ ਆਇਆ ਸੀ। ਇਲਜ਼ਾਮ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਂਡਰਾਂ ਵਿੱਚ ਧਾਂਦਲੀ ਕੀਤੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਭਾਰਤ ਭੂਸ਼ਣ ਆਸ਼ੂ ਨੇ ਹਾਈ ਕੋਰਟ ਦੀ ਸ਼ਰਨ ਲਈ ਸੀ। ਉਸ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਕਰਨੀ ਹੈ ਤਾਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਭਾਰਤ ਭੂਸ਼ਣ ਆਸ਼ੂ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਨੀਤੀ 2018-2019 ਵਿੱਚ ਉਦੋਂ ਲਿਆਂਦੀ ਗਈ ਸੀ ਜਦੋਂ ਉਹ ਖੁਰਾਕ ਤੇ ਸਪਲਾਈ ਮੰਤਰੀ ਸਨ। ਲੇਬਰ, ਢੋਆ-ਢੁਆਈ ਅਤੇ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਤਰਜੀਹੀ ਅਲਾਟਮੈਂਟ ਵਿੱਚ ਭਾਵੇਂ ਸ਼ੁਰੂਆਤ ਵਿੱਚ ਮੰਤਰੀ ਦਾ ਨਾਂ ਮੁਲਜ਼ਮ ਵਜੋਂ ਨਹੀਂ ਲਿਆ ਗਿਆ ਸੀ ਪਰ ਠੇਕਾ ਦੇਣ ਵਾਲੇ ਠੇਕੇਦਾਰ ਦੀ ਪੁੱਛਗਿੱਛ ਵਿੱਚ ਸਾਬਕਾ ਮੰਤਰੀ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਟੈਂਡਰ ਅਲਾਟਮੈਂਟ ਨਿਯਮਾਂ ਵਿੱਚ ਬਦਲਾਅ ਕਰਕੇ ਠੇਕੇਦਾਰ ਨੂੰ ਟੈਂਡਰ ਅਲਾਟ ਕੀਤੇ ਗਏ ਸਨ।