Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (23 ਅਗਸਤ 2022) Hukamnama, Sri Harmandir Sahib (23rd Aug 2022)

August 23, 2022 05:52 AM

Amrit Vele Hukamnama Sahib Sri Darbar Sahib, Sri Amritsar, Ang 843, 23-Aug-2022

 

ਬਿਲਾਵਲੁ ਮਹਲਾ ਛੰਤ ਦਖਣੀ

ਸਤਿਗੁਰ ਪ੍ਰਸਾਦਿ

ਮੁੰਧ ਨਵੇਲੜੀਆ ਗੋਇਲਿ ਆਈ ਰਾਮ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿਸੀਗਾਰੀਆ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ਆਉ ਜਾਉ ਕਹੀ ਅਪਨੇ ਸਹ ਨਾਲੀ ਰਾਮ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ਰਾਮ ਨਾਮ ਰਸਾਲਰਸੀਆ ਰਵੈ ਸਾਚਿ ਪਿਆਰੀਆ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ਇਕ ਭਾਇ ਇਕ ਮਨਿ ਨਾਮੁ ਵਸਿਆਸਤਿਗੁਰੂ ਹਮ ਮੇਲੀਆ ਦਿਨੁ ਰੈਣਿ ਘੜੀ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ੩॥ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿਮਿਲਾਈਐ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ਹਰਿ ਨਾਮੁਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ੪॥੧॥

 

बिलावलु महला छंत दखणी

सतिगुर प्रसादि मुंध नवेलड़ीआ गोइलि आई राम मटुकी डारि धरी हरि लिव लाई राम लिव लाइ हरि सिउ रहीगोइलि सहजि सबदि सीगारीआ कर जोड़ि गुर पहि करि बिनंती मिलहु साचि पिआरीआ धन भाइ भगती देखि प्रीतमकाम क्रोधु निवारिआ नानक मुंध नवेल सुंदरि देखि पिरु साधारिआ ॥१॥ सचि नवेलड़ीए जोबनि बाली राम   आउ जाउ कही अपने सह नाली राम

नाह अपने संगि दासी मै भगति हरि की भावए अगाधि बोधि अकथु कथीऐ सहजि प्रभ गुण गावए

राम नाम रसाल रसीआ रवै साचि पिआरीआ गुरि सबदु दीआ दानु कीआ नानका वीचारीआ ॥२॥ स्रीधर मोहिअड़ी पिरसंगि सूती राम गुर कै भाइ चलो साचि संगूती राम धन साचि संगूती हरि संगि सूती संगि सखी सहेलीआ इक भाइइक मनि नामु वसिआ सतिगुरू हम मेलीआ दिनु रैणि घड़ी चसा विसरै सासि सासि निरंजनो सबदि जोति जगाइदीपकु नानका भउ भंजनो ॥३॥ जोति सबाइड़ीए त्रिभवण सारे राम

घटि घटि रवि रहिआ अलख अपारे राम अलख अपार अपारु साचा आपु मारि मिलाईऐ हउमै ममता लोभु जालहुसबदि मैलु चुकाईऐ

दरि जाइ दरसनु करी भाणै तारि तारणहारिआ हरि नामु अम्रितु चाखि त्रिपती नानका उर धारिआ ॥४॥१॥

 

ਰਾਗ ਬਿਲਾਵਲੁ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ-ਦਖਣੀ' ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਥੋੜ੍ਹੇਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ।

 

ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ੧॥ ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇਸੁਭਾਉ ਵਾਲੀ (ਬਣੀ ਰਹੁ) (ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀਹੀ ਪਿਆਰੀ ਲਗਦੀ ਹੈ। (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀਸੰਗਤਿ ਵਿਚ ਸੋਭਦੀ ਹੈ) (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣਜਾਂਦੀ ਹੈ ੨॥

 

राग बिलावल में गुरु नानक देव जी की वाणी। शंत दखनी। अकाल एक है और सतगुरु की कृपा द्वारा मिलता है। थोड़ेदिनों के वसावे वाले इस जगत में आकर जो जीव स्त्री विकारों से बची रहती है, जिसने परमात्मा के चरणों में अपने सुरतजोड़ी हुई होती है, और शरीर का मोह त्याग देती है। जो प्रभु चरणों में प्रीत जोड़कर इस जगत में जीवन व्यतीत करती है।वह आत्मिक अडोलता में रहकर सतगुरु के शब्द की बरकत के साथ अपना जीवन सुंदर बना लेती है। वह सदा दोनों हाथजोड़कर गुरु के पास विनती करती रहती है, कि हे गुरू मुझे मिल ताकि मैं तेरी कृपा से सदा थीर प्रभु के नाम में जुड़ करउसको प्यार कर सकूं। ऐसी जीव स्त्री प्रीतम प्रभु की भक्ति के द्वारा प्रीतम प्रभु के प्रेम में रहकर, टिक् कर, उसका दर्शनकरके काम क्रोध आदि विकारों को अपने अंदर से दूर कर लेती है।१।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment