Wednesday, April 02, 2025

Punjab

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ 'ਚ ਅੱਜ ਸ਼ਾਂਤੀਪੂਰਨ ਢੰਗ ਨਾਲ ਕੱਢਿਆ ਜਾਵੇਗਾ ਕੈਂਡਲ ਮਾਰਚ

Justice For Sidhu Moosewala

August 25, 2022 09:27 AM
ਮੋਹਾਲੀ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫ਼ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ 'ਤੇ ਕੈਂਡਲ ਮਾਰਚ ਕੱਢਣਗੇ। ਸਿੱਧੂ ਦੇ ਕਤਲ ਹੋਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਕੁਝ ਕਾਤਲ ਵਿਦੇਸ਼ ਬੈਠੇ ਹਨ ਅਤੇ ਕੁਝ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਉਨ੍ਹਾਂ ਮੂਸੇਵਾਲਾ ਦੇ ਫ਼ੈਨਜ ਨੂੰ ਵੀ ਕੈਂਡਲ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
 
ਸਿੱਧੂ ਮੂਸੇਵਾਲਾ ਦੇ ਮਾਪੇ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲੀਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੇ ਅਧਿਕਾਰੀਆਂ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੇ ਗਲਤੀ ਮੰਨੀ। ਇਸ ਕਤਲ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹਨ।
 
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਸੀ ਕਿ ਹੁਣ ਸਖ਼ਤ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਮੂਸੇਵਾਲਾ ਦੇ ਸਾਰੇ ਫੈਨਜ਼ , ਮੋਮਬੱਤੀ ਮਾਰਚ ਦੀ ਤਿਆਰੀ ਕਰੋ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਧਮਕੀਆਂ ਦੇਣ ਵਾਲੇ ਕੁਝ ਅਪਰਾਧੀ ਵਿਦੇਸ਼ਾਂ ਵਿੱਚ ਬੈਠੇ ਹਨ ਅਤੇ ਕੁਝ ਇੱਥੇ ਸ਼ਰੇਆਮ ਘੁੰਮ ਰਹੇ ਹਨ। ਜਦੋਂਕਿ ਉਨ੍ਹਾਂ ਨੂੰ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ।
 
 

Have something to say? Post your comment