Wednesday, April 02, 2025

Punjab

'ਖੇਡਾਂ ਵਤਨ ਪੰਜਾਬ ਦੀਆਂ' 'ਚ ਲੋਕਾਂ ਦਾ ਉਤਸ਼ਾਹ ਦੇਖ ਸਰਕਾਰ ਨੇ ਰਜਿਸਟਰੇਸ਼ਨ ਦੀ ਤਾਰੀਕ 30 ਅਗਸਤ ਤਕ ਵਧਾਈ

Khedan Watan Punjab Meet Hayer

August 26, 2022 08:50 AM

ਮੁਹਾਲੀ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ  ਹੋਰ ਉੱਚਾ ਚੁੱਕਣ, ਖੇਡ ਹੁਨਰ ਦੀ ਭਾਲ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗਾਜ਼ ਕੀਤਾ ਜਾ ਰਿਹਾ ਹੈ ਅਤੇ ਇਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨਾਂ ਦੇ ਭਾਰੀ ਉਤਸ਼ਾਹ ਨੂੰ  ਦੇਖਦਿਆਂ ਸਰਕਾਰ ਵੱਲੋਂ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਤਾਰੀਖ ਵਿੱਚ 30 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸਏਐਸ ਨਗਰ ਸ੍ਰੀ ਅਮਿਤ ਤਲਵਾੜ  ਨੇ ਖਿਡਾਰੀਆਂ ਨੂੰ   www.punjabkhedmela2022.in 'ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਇਨਾਂ ਖੇਡਾਂ ਵਿੱਚ ਭਾਗ ਲੈਣ ਲਈ ਨਿਰਧਾਰਿਤ ਹਰ ਉਮਰ ਵਰਗ ਤਹਿਤ ਵੱਧ ਤੋਂ ਵੱਧ ਖਿਡਾਰੀ ਸ਼ਾਮਲ ਹੋਣ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਹੋਰਨਾਂ ਸਾਹਮਣੇ ਲਿਆਉਣ ਦਾ ਸੁਨਹਿਰੀ ਮੌਕਾ ਜ਼ਰੂਰ ਹਾਸਲ ਕਰਨ।

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਖਿਡਾਰੀਆਂ ਵੱਲੋਂ ਵੱਧ ਚੜ ਕੇ ਆਨਲਾਈਨ ਤੇ ਆਫ਼ਲਾਈਨ ਐਂਟਰੀਆਂ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਅਗਲੇ ਪੰਜ ਦਿਨਾਂ ਵਿੱਚ ਇਹ ਅੰਕੜਾ ਹੋਰ ਤੇਜ਼ੀ ਨਾਲ ਵਧਣ ਦੀ ਉਮੀਦ ਹੈ।ਉਨਾਂ ਕਿਹਾ ਕਿ ਕਾਲਜ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਚਾਹਵਾਨ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਕਰਵਾਉਣ ਤੋਂ ਵਾਂਝਾ ਨਾ ਰਹਿ ਸਕੇ। 

ਉਨਾਂ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਖੇਡ ਮੁਕਾਬਲੇ ਹੋਣਗੇ ਜਿਸ ਉਪਰੰਤ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲਾ ਪੱਧਰੀ ਖੇਡ ਟੂਰਨਾਮੈਂਟ ਅਤੇ 10 ਅਕਤੂਬਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਮੁਕਾਬਲੇ ਹੋਣਗੇ।

Have something to say? Post your comment