Wednesday, April 02, 2025

Punjab

ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਨੇ ਕੈਂਡਲ ਮਾਰਚ ਦੌਰਾਨ ਰੱਖੀਆਂ ਸਰਕਾਰ ਅੱਗੇ ਵੱਡੀਆਂ ਮੰਗਾਂ

Sidhu Moosewala Murder

August 26, 2022 09:26 AM

ਮੋਹਾਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਕੈਂਡਲ ਮਾਰਚ ਸ਼ੁਰੂ ਹੋ ਗਿਆ ਹੈ। ਇਸ ਦੀ ਅਗਵਾਈ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਸ਼ਕਤੀਸ਼ਾਲੀ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੇ ਪੁੱਤਰ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।


ਬਲਕੌਰ ਸਿੰਘ ਨੇ ਰੱਖੀਆਂ ਤਿੰਨ ਵੱਡੀਆਂ ਮੰਗਾਂ

1. ਸਿੱਧੂ ਮੂਸੇ ਵਾਲਾ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਅਤੇ ਉਸ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ ਅਤੇ ਇਸ ਵਿਚ ਕਿਹੜੇ-ਕਿਹੜੇ ਲੋਕ ਸ਼ਾਮਲ ਸਨ, ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਜਾਵੇ ਅਤੇ ਉਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਲਿਆਂਦਾ ਜਾਵੇ।

2.ਪੰਜਾਬ ਦੀ ਫ਼ਿਲਮ ਇੰਡਸਟਰੀ ਜਿਸ ਨੂੰ ਪਾਲੀਵੁੱਡ ਕਿਹਾ ਜਾਂਦਾ ਹੈ, ਉਸ ਦਾ ਅੰਡਰਵਰਲਡ ਨਾਲ ਕੀ ਸਬੰਧ ਹੈ, ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿਚ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਉਂਦੇ ਹਨ, ਉਨ੍ਹਾਂ ਦੇ ਨਾਂ ਸਾਹਮਣੇ ਆਉਣੇ ਚਾਹੀਦੇ ਹਨ।

3. ਬਹੁਤ ਸਾਰੇ ਲੋਕ ਜਿਹੜੇ ਚਿੱਟੇ ਕੱਪੜਿਆਂ ਵਿਚ ਵਤਨ ਵਿਚ ਰਹਿੰਦੇ ਹਨ ਅਤੇ ਜੋ ਕਦੇ ਲਾਰੈਂਸ ਬਿਸ਼ਨੋਈ ਨੂੰ ਆਪਣਾ ਭਰਾ ਕਹਿੰਦੇ ਸਨ ਅਤੇ ਅੱਜ ਕੱਲ੍ਹ 20 - 20 ਗੰਨਮੈਨਾਂ ਨਾਲ ਸੁਰੱਖਿਆ ਦੀ ਮੰਗ ਕਰ ਰਹੇ ਹਨ ਜੋ ਹਰ ਫਿਰੌਤੀ ਵਿਚ 15% ਹਿੱਸਾ ਮੰਗ ਰਹੇ ਹਨ, ਉਨ੍ਹਾਂ ਦੀ ਜਾਇਦਾਦ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਪਿਛਲੇ ਸਾਲਾਂ ਵਿੱਚ ਕਿੰਨਾ ਵਧੀ ਹੈ ਅਤੇ ਉਹਨਾਂ ਦਾ ਕੀ ਹੱਥ ਹੈ।

Have something to say? Post your comment