Friday, April 04, 2025

National

ਭਾਰਤ ਦੇ 49ਵੇਂ ਚੀਫ਼ ਜਸਟਿਸ ਦੇ ਤੌਰ 'ਤੇ ਅੱਜ ਸਹੁੰ ਚੁੱਕਣਗੇ ਯੂਯੂ ਲਲਿਤ, ਢਾਈ ਮਹੀਨਿਆਂ ਦਾ ਹੋਵੇਗਾ ਕਾਰਜਕਾਲ

Uday Umesh Lalit

August 27, 2022 09:55 AM

 ਜਸਟਿਸ ਉਦੈ ਉਮੇਸ਼ ਲਲਿਤ ਅੱਜ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਭਵਨ ਵਿਖੇ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦੇ ਚੀਫ਼ ਜਸਟਿਸ ਦੀ ਸਹੁੰ ਚੁਕਾਉਣਗੇ। ਸੀਜੇਆਈ ਐਨਵੀ ਰਮਨਾ ਦੇ 26 ਅਗਸਤ ਨੂੰ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਉਦੈ ਰਮੇਸ਼ ਨੂੰ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਨਵੇਂ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦਾ ਕਾਰਜਕਾਲ ਤਿੰਨ ਮਹੀਨੇ ਤੋਂ ਘੱਟ ਹੋਵੇਗਾ ਅਤੇ ਉਹ 8 ਨਵੰਬਰ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਜਾਣਗੇ।

ਉਦੈ ਉਮੇਸ਼ ਲਲਿਤ, ਭਾਰਤ ਦੇ ਨਵੇਂ ਚੀਫ਼ ਜਸਟਿਸ ਦਾ ਜਨਮ 9 ਨਵੰਬਰ 1957 ਨੂੰ ਸੋਲਾਪੁਰ, ਮਹਾਰਾਸ਼ਟਰ ਵਿੱਚ ਹੋਇਆ ਸੀ। ਉਹ ਜੂਨ 1983 ਵਿੱਚ ਮਹਾਰਾਸ਼ਟਰ ਅਤੇ ਗੋਆ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਭਰਤੀ ਹੋਇਆ ਸੀ। ਇਸ ਤੋਂ ਬਾਅਦ ਜਨਵਰੀ 1986 ਵਿੱਚ ਦਿੱਲੀ ਆਉਣ ਤੋਂ ਪਹਿਲਾਂ ਦਸੰਬਰ 1985 ਤੱਕ ਬੰਬੇ ਹਾਈ ਕੋਰਟ ਵਿੱਚ ਪ੍ਰੈਕਟਿਸ ਕੀਤੀ।

ਭਾਰਤ ਦੇ ਨਵੇਂ ਚੀਫ਼ ਜਸਟਿਸ ਲਲਿਤ ਅਪਰਾਧਿਕ ਕਾਨੂੰਨ ਦੇ ਮਾਹਿਰ ਹਨ। ਉਹ 2ਜੀ ਕੇਸਾਂ ਵਿੱਚ ਸੀਬੀਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਵਜੋਂ ਕੰਮ ਕਰ ਚੁੱਕੇ ਹਨ। ਉਹ ਲਗਾਤਾਰ ਦੋ ਵਾਰ ਸੁਪਰੀਮ ਕੋਰਟ ਦੀ ਕਾਨੂੰਨੀ ਸੇਵਾਵਾਂ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਬਹੁਤ ਹੀ ਕੋਮਲ ਸੁਭਾਅ ਵਾਲੇ ਉਮੇਸ਼ ਲਲਿਤ ਭਾਰਤ ਦੇ ਇਤਿਹਾਸ ਵਿੱਚ ਦੂਜੇ ਚੀਫ਼ ਜਸਟਿਸ ਹਨ ਜੋ ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਕਿਸੇ ਹਾਈ ਕੋਰਟ ਵਿੱਚ ਜੱਜ ਨਹੀਂ ਰਹੇ। ਉਹ ਵਕੀਲ ਤੋਂ ਸਿੱਧੇ ਇਸ ਅਹੁਦੇ ਤੱਕ ਪਹੁੰਚੇ ਹਨ। ਉਨ੍ਹਾਂ ਤੋਂ ਪਹਿਲਾਂ 1971 ਵਿੱਚ ਦੇਸ਼ ਦੇ 13ਵੇਂ ਚੀਫ਼ ਜਸਟਿਸ ਐਸਐਮ ਸੀਕਰੀ ਨੇ ਇਹ ਉਪਲਬਧੀ ਹਾਸਲ ਕੀਤੀ ਸੀ।

10 ਜਨਵਰੀ 2019 ਨੂੰ ਜਸਟਿਸ ਉਦੈ ਉਮੇਸ਼ ਲਲਿਤ ਨੇ ਅਯੁੱਧਿਆ ਮਾਮਲੇ ਦੀ ਸੁਣਵਾਈ ਕਰ ਰਹੇ 5 ਜੱਜਾਂ ਦੇ ਬੈਂਚ ਤੋਂ ਆਪਣੇ ਆਪ ਨੂੰ ਵੱਖ ਕਰਕੇ ਸੁਰਖੀਆਂ ਬਟੋਰੀਆਂ। ਉਸ ਨੇ ਦਲੀਲ ਦਿੱਤੀ ਸੀ ਕਿ ਕਰੀਬ 20 ਸਾਲ ਪਹਿਲਾਂ ਉਹ ਅਯੁੱਧਿਆ ਵਿਵਾਦ ਨਾਲ ਜੁੜੇ ਇੱਕ ਅਪਰਾਧਿਕ ਮਾਮਲੇ ਵਿੱਚ ਯੂਪੀ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੇ ਵਕੀਲ ਸਨ।

Have something to say? Post your comment