ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੰਬੀਹਾ ਅਤੇ ਲਾਰੈਂਸ ਗੈਂਗ ਵਿਚਾਲੇ ਗੈਂਗ ਵਾਰ ਹੋਣ ਦਾ ਖਤਰਾ ਹੈ। ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਐਲਾਨ ਕੀਤਾ ਹੈ। ਜਿਸ ਲਈ ਗੈਂਗਸਟਰ ਲਾਰੈਂਸ, ਜੱਗੂ ਭਗਵਾਨਪੁਰੀਆ ਅਤੇ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਗਿਆ ਹੈ।
ਹਾਲਾਂਕਿ ਜੇਲ੍ਹ ਅਧਿਕਾਰੀਆਂ ਵੱਲੋਂ ਤਲਾਸ਼ੀ ਨਾ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਪੁਲੀਸ ਨੇ ਉਸ ਨੂੰ ਕਾਗਜ਼ਾਂ ’ਤੇ ਲਿਆਂਦਾ ਹੈ। ਪੁਲਿਸ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਸੁਖਪ੍ਰੀਤ ਬੁੱਢਾ ਨੂੰ ਲਾਰੈਂਸ ਗੈਂਗ ਵਿਰੁੱਧ ਆਪਣੀ ਯੋਜਨਾ ਨੂੰ ਅੰਜਾਮ ਦੇਣ ਤਾਂ ਜੋ ਸੰਭਵ ਗੈਂਗ ਵਾਰ ਨੂੰ ਰੋਕਿਆ ਜਾ ਸਕੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਵੇਂ ਪੁਲਸ ਨੇ ਕਾਗਜ਼ਾਂ ਵਿਚ ਬੁੱਢਾ ਨੂੰ ਜੇਲ ਅਫਸਰਾਂ ਨੂੰ ਤਲਾਸ਼ੀ ਨਾ ਲੈਣ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕੇਸ ਵਿਚ ਵਾਰੰਟ ’ਤੇ ਲਿਆ ਹੈ ਪਰ ਪੁਲਸ ਇਸ ਦੌਰਾਨ ਗੈਂਗਸਟਰ ਕੋਲੋਂ ਬੰਬੀਹਾ ਗੈਂਗ ਵਲੋਂ ਲਾਰੈਂਸ ਬਿਸ਼ਨੋਈ ਅਤੇ ਭਗਵਾਨਪੁਰੀਆ ’ਤੇ ਹਮਲਾ ਕਰਨ ਸੰਬੰਧੀ ਬਣਾਈ ਜਾਣ ਵਾਲੀ ਯੋਜਨਾ ਸੰਬੰਧੀ ਪੁੱਛਗਿੱਛ ਕਰ ਸਕਦੀ ਹੈ, ਤਾਂ ਜੋ ਪੰਜਾਬ ਵਿਚ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਰੋਕਿਆ ਜਾ ਸਕੇ।
ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਭੇਜੀ ਗਈ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵਲੋਂ ਖਰੜ ਸੀ. ਆਈ. ਏ. ਸਟਾਫ ਦੇ ਦਫਤਰ ਵਿਚ ਵੀ ਕਮਾਂਡੋ ਤਾਇਨਾਤ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੇਸ਼ੀ ਦੌਰਾਨ ਵੀ ਦੋਵਾਂ ਗੈਂਗਸਟਰਾਂ ਦੀ ਸੁਰੱਖਿਆ ਵਿਚ ਭਾਰੀ ਇਜ਼ਾਫਾ ਕੀਤਾ ਗਿਆ ਹੈ। ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਕਿਸੇ ਤਰ੍ਹਾਂ ਦੀ ਵਾਰਦਾਤ ਨੂੰ ਰੋਕਣ ਲਈ ਪੁਲਿਸ ਵਲੋਂ ਗੈਂਗਸਟਰਾਂ ਦੀ ਸੁਰੱਖਿਆ ਵਧਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦਾ ਇੰਟੈਲੀਜੈਂਸ ਵਿੰਗ ਵੀ ਪੂਰੀ ਚੁਸਤੀ ਨਾਲ ਕੰਮ ਕਰ ਰਿਹਾ ਹੈ।
ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਫੇਸਬੁੱਕ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਮਨਕੀਰਤ ਔਲਖ ਤੋਂ ਬਦਲਾ ਲੈਣ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੋਸਟਾਂ ਵਿਚ ਆਖਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਜੋ ਕਿਹਾ, ਅਸੀਂ ਉਨ੍ਹਾਂ ਦਾ ਸਮਰਥਨ ਕਰਦੇ ਹਾਂ ਕਿ ਗੋਲਡੀ ਬਰਾੜ ਤੇ ਲਾਰੈਂਸ ਨਸ਼ਾ ਵੇਚਣ ਅਤੇ ਪੈਸੇ ਲੈ ਕੇ ਬੰਦਾ ਮਾਰਦੇ ਹਨ। ਬੰਬੀਹਾ ਗਰੁੱਪ ਲਗਾਤਾਰ ਆਖ ਰਿਹਾ ਹੈ ਕਿ ਉਹ ਮੂਸੇਵਾਲਾ ਦੇ ਕਤਲ ਦਾ ਬਦਲਾ ਲੈ ਕੇ ਰਹਿਣਗੇ ਸਮਾਂ ਭਾਵੇਂ ਜਿੰਨਾ ਮਰਜ਼ੀ ਲੱਗ ਜਾਵੇ। ਸਿੱਧੂ ਦੇ ਕਤਲ ਕਾਂਡ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।