Wednesday, April 02, 2025

Punjab

ਸਿੱਧੂ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ, ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਖਿਲਾਫ ਕੇਸ ਦਰਜ

Sidhu Moosewala murder case

August 28, 2022 09:53 AM

Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਿੱਤ ਨਵੇਂ ਮੋੜ ਲੈ ਰਿਹਾ ਹੈ। ਸ਼ੁਰੂਆਤ ਵਿੱਚ ਇਸ ਨੂੰ ਗੈਂਗਸਟਰਾਂ ਵੱਲੋਂ ਕੀਤਾ ਗਿਆ ਕਤਲ ਹੀ ਮੰਨਿਆ ਜਾ ਰਿਹਾ ਸੀ ਪਰ ਹੁਣ ਇਸ ਦੇ ਤਾਰ ਮਿਊਜ਼ਿਕ ਇਡੰਸਟਰੀ ਨਾਲ ਜੁੜਦੇ ਦਿਖਾਈ ਦੇ ਰਹੇ ਹਨ। ਪੁਲਿਸ ਵੱਲੋਂ ਮਿਊਜ਼ਿਕ ਇਡੰਸਟਰੀ ਨਾਲ ਜੁੜੀਆਂ ਦੋ ਹਸਤੀਆਂ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਹੈ। ਸੂਤਰਾਂ ਮੁਤਾਬਕ ਇਸ ਕੇਸ ਬਾਰੇ ਹੁਣ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ। 

ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਹੁਣ ਤੱਕ ਗੈਂਗਸਟਰਾਂ ਖਿਲਾਫ ਹੀ ਕਾਰਵਾਈ ਕੀਤੀ ਜਾ ਰਹੀ ਸੀ ਪਰ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਦਾਅਵਾ ਕੀਤਾ ਸੀ ਕਿ ਕਤਲ ਪਿੱਛੇ ਮਿਊਜ਼ਿਕ ਇਡੰਸਟਰੀ ਦੇ ਲੋਕਾਂ ਦਾ ਵੀ ਹੱਥ ਹੈ। ਉਨ੍ਹਾਂ ਨੇ ਇਸ ਬਾਰੇ ਵੱਡਾ ਖੁਲਾਸਾ ਕਰਨ ਦਾ ਵੀ ਦਾਅਵਾ ਕੀਤਾ ਸੀ। ਇਸ ਮਗਰੋਂ ਪੁਲਿਸ ਵੱਲੋਂ ਹੋਰ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਹਿਮ ਗੱਲ ਹੈ ਕਿ ਇਨ੍ਹਾਂ ਵਿੱਚ ਸੰਗੀਤ ਜਗਤ ਨਾਲ ਜੁੜੀਆਂ ਦੋ ਹਸਤੀਆਂ ਵੀ ਸ਼ਾਮਲ ਹਨ।

ਸੂਤਰਾਂ ਮੁਤਾਬਕ ਮੁਲਿਸ ਨੇ ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਖਿਲਾਫ ਕੇਸ ਦਰਜ ਕੀਤਾ ਹੈ। ਕੰਵਰਪਾਲ ਗਰੇਵਾਲ ਤੇ ਜੋਤੀ ਪੰਧੇਰ ਕ੍ਰਮਵਾਰ ‘ਫੋਕ ਮਾਫੀਆ’ ਤੇ ‘ਜੱਟ ਲਾਈਫ ਸਟੂਡੀਓ’ ਚਲਾਉਂਦੇ ਹਨ। ਦੋਵੇਂ ਮੁਲਜ਼ਮਾਂ ’ਤੇ ਸਿੱਧੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ਦਾਖ਼ਲ ਕੀਤੀ ਗਈ ਚਾਰਜਸ਼ੀਟ ਵਿੱਚ ਸੰਗੀਤ ਜਗਤ ਨਾਲ ਜੁੜੇ ਕਿਸੇ ਵੀ ਵਿਅਕਤੀ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। 

Have something to say? Post your comment