Wednesday, April 02, 2025

Punjab

ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ SIT ਸਾਹਮਣੇ ਨਹੀਂ ਹੋਣਗੇ ਪੇਸ਼, ਅਕਾਲੀ ਦਲ ਦਾ ਦਾਅਵਾ : ਨਹੀਂ ਮਿਲੇ ਸੰਮਨ

Sukhbir Badal

August 30, 2022 10:03 AM

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ।

ਇਸ ਤੋਂ ਪਹਿਲਾਂ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Have something to say? Post your comment