Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਗੋਲੀਬਾਰੀ ਦੌਰਾਨ ਇਕੋ ਪਰਵਾਰ ਦੇ 4 ਜੀਆਂ ਦੀ ਮੌਤ

July 28, 2021 08:44 AM

ਲਾਸ ਏਂਜਲਸ : ਹਮਲਾਵਰ ਨੇ ਅੰਨ੍ਹੇਵਾਹ ਗੋਲੀਆਂ ਚਲਾਉਂਦਿਆਂ ਆਪਣੀ ਪਤਨੀ ਅਤੇ ਦੋ ਬੇਟਿਆਂ ਦਾ ਕਤਲ ਕਰ ਦਿਤਾ ਜਦਕਿ ਪਰਵਾਰ ਦੇ ਚਾਰ ਹੋਰ ਜੀਅ ਵਾਲ-ਵਾਲ ਬਚ ਗਏ। ਗੋਲੀਬਾਰੀ ਦੀ ਇਤਲਾਹ ਮਿਲਣ ਮਗਰੋਂ ਮੌਕੇ ’ਤੇ ਪੁੱਜੇ ਪੁਲਿਸ ਅਫ਼ਸਰਾਂ ਉਪਰ ਵੀ ਹਮਲਾਵਰ ਨੇ ਗੋਲੀਆਂ ਚਲਾ ਦਿਤੀਆਂ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਕੈਲੇਫ਼ੋਰਨੀਆ ਦੇ ਬੇਕਰਜ਼ਫ਼ੀਲਡ ਸ਼ਹਿਰ ਨੇੜਲੇ ਵਾਸਕੋ ਕਸਬੇ ਵਿਚ ਹਮਲਾਵਰ ਅਤੇ ਪੁਲਿਸ ਵਿਚਾਲੇ ਕਈ ਘੰਟੇ ਤੱਕ ਮੁਕਾਬਲਾ ਜਾਰੀ ਰਿਹਾ ਅਤੇ ਆਖਰਕਾਰ ਹਮਲਾਵਰ ਮਾਰਿਆ ਗਿਆ। ਸੈਨ ਜੋਕਿਨ ਵੈਲੀ ਦੀ ਵਾਰਦਾਤ ਬਾਰੇ ਪੁਲਿਸ ਨੇ ਦੱਸਿਆ ਕਿ ਹਮਲਾਵਰ ਇਸ ਤੋਂ ਪਹਿਲਾਂ ਕਈ ਵਾਰ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਹੋ ਚੁੱਕਾ ਸੀ। ਮ੍ਰਿਤਕਾਂ ਦੀ ਸ਼ਨਾਖ਼ਤ ਜਨਤਕ ਨਹੀਂ ਕੀਤੀ ਗਈ ਪਰ ਉਨ੍ਹਾਂ ਦੀ ਉਮਰ 17 ਸਾਲ, 24 ਸਾਲ ਅਤੇ 42 ਸਾਲ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਕਿਸੇ ਗੁਆਂਢੀ ਨੇ ਪੁਲਿਸ ਨੂੰ ਫ਼ੋਨ ਕਰ ਦਿਤਾ ਅਤੇ ਜਦੋਂ ਅਫ਼ਸਰ ਮੌਕੇ ’ਤੇ ਪੁੱਜੇ ਤਾਂ ਆਪਣੇ ਪਰਵਾਰ ਦਾ ਕਤਲ ਕਰ ਚੁੱਕੇ ਹਮਲਾਵਰ ਨੇ ਪੁਲਿਸ ਵਾਲਿਆਂ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਇਸ ਦੌਰਾਨ ਚਾਰ ਜਣੇ ਜ਼ਖਮੀ ਹੋਏ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਹਮਲਾਵਰ ਕੋਲ ਏ.ਕੇ.-47 ਅਤੇ ਹੈਂਡਗੰਨ ਹੋਣ ਦੇ ਮੱਦੇਨਜ਼ਰ ਸਵੈਟ ਟੀਮ ਨੂੰ ਸੱਦਿਆ ਗਿਆ ਅਤੇ ਕਈ ਘੰਟੇ ਮੁਕਾਬਲਾ ਜਾਰੀ ਰਿਹਾ। ਆਖਰਕਾਰ ਜਦੋਂ ਹਮਲਾਵਰ ਛੱਤ ’ਤੇ ਚੜ੍ਹ ਰਿਹਾ ਸੀ ਤਾਂ ਪੁਲਿਸ ਨੇ ਉਸ ਨੂੰ ਗੋਲੀ ਮਾਰ ਦਿਤੀ। ਜਾਂਚਕਰਤਾ ਖੁਦ ਇਸ ਗੱਲ ਤੋਂ ਹੈਰਾਨ ਸਨ ਕਿ ਘਰੇਲੂ ਹਿੰਸਾ ਦਾ ਮਾਮਲਾ ਐਨਾ ਗੰਭੀਰ ਰੂਪ ਧਾਰਨ ਕਰ ਗਿਆ। ਹਮਲੇ ਦੀ ਮਾਰ ਤੋਂ ਬਚ ਕੇ ਫ਼ਰਾਰ ਹੋਏ ਚਾਰ ਜਣਿਆਂ ਦੇ ਹਮਲਾਵਰ ਨਾਲ ਰਿਸ਼ਤੇ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਕੈਲੇਫ਼ੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਵੱਲੋਂ ਮੁਕਾਬਲੇ ਦੌਰਾਨ ਮਾਰੇ ਗਏ ਪੁਲਿਸ ਅਫ਼ਸਰ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Have something to say? Post your comment