AMRIT VELE HUKAMNAMA SAHIB SRI DARBAR SAHIB SRI AMRITSAR, ANG 615, 11-SEP-2022
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨਤਨ ਭਏ ਬਿਗਾਸਾ ॥੪॥੧੨॥੨੩॥
सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामुरतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभिकिरपा धारी मन तन भए बिगासा ॥४॥१२॥२३॥
Sorat'h, Fifth Mehl: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1|| The Perfect Guru has dispelled the darkness of doubt. Remember God with love and devotion; He is near at hand. ||Pause|| Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? ||2|| One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. ||3|| All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. ||4||12||23||
ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ। ਬਿਖਮੁ = ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾ ਸਮੁੰਦਰ। ਸੰਗਿ = ਸੰਗਤਿ ਵਿਚ। ਉਧਾਰੇ = ਪਾਰ ਲੰਘਾ ਦੇਂਦਾ ਹੈ।੧।
ਗੁਰਿ = ਗੁਰੂ ਨੇ। ਭਰਮੁ = ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ। ਭਜੁ = ਸਿਮਰ। ਨੇਰਾ = ਨੇੜੇ, ਅੰਗ = ਸੰਗ।ਰਹਾਉ।ਨਿਧਾਨ = ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋ ਗਏ। ਜਤ ਕਤ = ਜਿੱਥੇ ਕਿੱਥੇ, ਹਰ ਥਾਂ।੨।ਬੇਤਾ = ਜਾਣਨ ਵਾਲਾ। ਤਤ ਬੇਤਾ = ਅਸਲੀਅਤ ਦਾਜਾਣਨ ਵਾਲਾ। ਜਿਸੁ ਮਨਿ = ਜਿਸ ਦੇ ਮਨ ਵਿਚ। ਗਪਾਲਾ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ– ੋ, ਅਤੇ ੁ। ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ ਇਸ ਨੂੰ 'ਗੁਪਾਲਾ' ਪੜ੍ਹਨਾ ਹੈ}। ਜਿਨਿ = ਜਿਸ ਮਨੁੱਖ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਾਲਾ = ਮੇਹਨਤ।੩।
ਕਲਿ = ਝਗੜੇ। ਸਗਲੇ = ਸਾਰੇ। ਫਾਸਾ = ਫਾਹੀ। ਪ੍ਰਭਿ = ਪ੍ਰਭੂ ਨੇ। ਬਿਗਾਸਾ = ਪ੍ਰਸੰਨ।੪।
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ।(ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ(ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰਹੋ ਗਏ।੪।੧੨।੨੩।
अर्थ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसकामाया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।(हे भाई! पूरे गुरू की शरण पड़ कर) सर्व-व्यापक नाश-रहित प्रभू के गुण गायाकर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देताहै। (ये जगत विकारों की) आग का समुंद्र ( है, इस में से पार लांघना) बहुत कठिन है (सिफत सालाह के गीत गाने वालेमनुष्य को गुरू) साध-संगति में (रख के इस समुंद्र में से) पार लंघा देता है।1। हे भाई! परमात्मा का नाम (सारे रसों काखजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओरसे) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2। हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू केद्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वालाहो जाता है वह मनुष्य आत्मिक सूझ का ज्ञाता हो जाता है।3। गुरू नानक जी कहते हैं, हे नानक! कह– जिस मनुष्य परप्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उसमनुष्य की जमों वाली जंजीरें काटी गई ( उसके गले से माया के मोह की फाही कट गई जो आत्मिक मौत ला के उसे यमोंके वश में करती है), उसके सारे दुख-कलेश-कष्ट दूर हो गए।4।12।23।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!