Saturday, November 23, 2024
BREAKING
Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ Punjab Bypolls 22024 Result: ਆਪ ਨੇ ਉੱਪ ਚੋਣਾਂ 'ਚ ਦਰਜ ਕੀਤੀ ਪਹਿਲੀ ਜਿੱਤ, ਚੱਬੇਵਾਲ ਤੋਂ ਵੱਡੇ ਮਾਰਜਨ ਨਾਲ ਜਿੱਤੇ ਇਸ਼ਾਂਕ Benjamin Netanyahu: ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਇਨ੍ਹਾਂ ਦੇਸ਼ਾਂ 'ਚ ਜਾਂਦੇ ਹੀ ਹੋ ਜਾਣਗੇ ਗ੍ਰਿਫਤਾਰ, ਜਾਣੋ ਕੀ ਕਹਿੰਦਾ ਹੈ ICC ਵਾਰੰਟ Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ Immigration News: ਕੈਨੇਡਾ ਗਏ 10 ਹਜ਼ਾਰ ਵਿਦਿਆਰਥੀ ਮੁਸ਼ਕਲ 'ਚ, ਲੈਟਰ ਆਫ ਇੰਟੈਂਟ ਨਿਕਲੇ ਫਰਜ਼ੀ, ਕਈ ਕਾਲਜ ਖਿਲਾਫ ਕਾਰਵਾਈ ਦੀ ਤਿਆਰੀ Punjab Bypolls Result: ਪੰਜਾਬ ਉਪ ਚੋਣਾਂ ਦੇ ਰੁਝਾਨਾਂ 'ਚ ਤਿੰਨ ਸੀਟਾਂ 'ਤੇ ਆਪ ਅੱਗੇ, ਕਾਂਗਰਸ ਇੱਕ ਸੀਟ ਤੋਂ ਅੱਗੇ, ਭਾਜਪਾ ਦਾ ਪੱਤਾ ਜਨਤਾ ਨੇ ਕੀਤਾ ਸਾਫ Adani Bribery case: ਭਾਰਤ ਦੇ ਨਿਵੇਸ਼ ਬਜ਼ਾਰਾਂ ਲਈ ਖਤਰੇ ਦੀ ਘੰਟੀ ? Sikh Jokes: ਸਿੱਖਾਂ ਤੇ ਚੁਟਕਲੇ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੁਪਰੀਮ ਕੋਰਟ ਨੇ ਕੇ ਦਿੱਤੀ ਇਹ ਗੱਲ, 'ਇਹ ਦੁਰਵਿਵਹਾਰ ਹੈ Punjab News: ਪੁਲਿਸ ਦਾ ਗੈਂਗਸਟਰਾਂ ਨਾਲ ਜ਼ਬਰਦਸਤ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ 50 ਤੋਂ ਵੱਧ ਗੋਲੀਆਂ, ਪੁਲਿਸ ਅਫਸਰ ਵੀ ਹੋਏ ਜ਼ਖਮੀ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (12 ਸਤੰਬਰ 2022) Hukamnama, Sri Harmandir Sahib (12th Sep 2022)

September 12, 2022 06:43 AM

Amrit Vele Hukamnama Sahib Sri Darbar Sahib Sri Amritsar, Ang 578, 12-Sep-2022

 

ਰਾਗੁ ਵਡਹੰਸੁ ਮਹਲਾ ਘਰੁ ਅਲਾਹਣੀਆ  ਸਤਿਗੁਰ ਪ੍ਰਸਾਦਿ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ਮੁਹਲਤਿਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ਕਾਂਇਆ ਹੰਸ ਥੀਆਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈਲਾਇਆ ॥१॥

 

रागु वडहंसु महला घरु अलाहणीआ   सतिगुर प्रसादि   धंनु सिरंदा सचा पातिसाहु जिनि जगु धंधै लाइआ॥  मुहलति पुनी पाई भरी जानीअड़ा घति चलाइआ   जानी घति चलाइआ लिखिआ आइआ रुंने वीर सबाए   कांइआहंस थीआ वेछोड़ा जां दिन पुंने मेरी माए   जेहा लिखिआ तेहा पाइआ जेहा पुरबि कमाइआ   धंनु सिरंदा सचा पातिसाहुजिनि जगु धंधै लाइआ ॥१॥

 

Raag Wadahans, First Mehl, Fifth House, Alaahanees ~ Songs Of Mourning:  One Universal Creator God. By The Grace Of The True Guru:  Blessed is the Creator, the True King, who has linked the whole world to its tasks.  When one's time is up, and the measure is full, this dear soul is caught, and driven off.  This dear soul is driven off, when the pre-ordained Order is received, and all the relatives cry out in mourning.  The body and the swan-soul are separated, when one's days are past and done, O my mother.  As is one's pre-ordained Destiny, so does one receive, according to one's past actions.  Blessed is the Creator, the True King, who has linked the whole world to its tasks. ||1||

 

ਧੰਨੁ = ਵਡਿਆਵਣ-ਯੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ।ਧੰਧੈ = (ਮਾਇਆ ਦੇ) ਆਹਰ ਵਿਚ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ-ਘੜੀ ਦੀਪਿਆਲੀ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਚਲਾਇਆ = ਅੱਗੇ ਲਾਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ! ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।

 

ਰਾਗ ਵਡਹੰਸ, ਘਰ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਅਲਾਹਣੀਆਂ' ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ੧॥

 

राग वडहंस, घर में गुरु नानकदेव जी की बाणी 'अलाहनियाँ'।अकालपुरख एक है और सतगुरु की कृपा द्वारा मिलता है।वह सिरजनहार पातशाह सदा कायम रहने वाला है, जिस ने जगत को माया के आहर में लगा रखा है। जब जीव को मिलासमां ख़तम हो जाता है और जब इस की उम्र की प्याली भर जाती है तो (सरीर के) प्यारे साथी को पकड़ के आगे लगालिया जाता है। (उम्र का समां ख़तम होने पर) जब परमात्मा का लिखा (हुक्म) आता है तो सारे सज्जन संबंधी रोते हैं। हेमेरी माँ! जब उम्र के दिन पूरे हो जाते हैं, तो सरीर और जीवात्मा का (सदा के लिए) विशोड़ा हो जाता है। (उस अंत समयसे) पहले पहले जो जो कर्म जिव ने कमाया होता है (उस उस के अनुसार) जैसा जैसा संसार का लेख (उस के माथे पर) लिखा जाता है वैसा फल जीव पाता है। वह सिरजनहार पातशाह सदा कायम रहने वाला है, जिस ने जगत को माया केआहर में लगा रखा है॥१॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment