AMRIT VELE HUKAMNAMA SAHIB SRI DARBAR SAHIB SRI AMRITSAR, ANG 696, 21-Sep-2022
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
जैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनमजनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामुद्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण नसेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजैदासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हमअंधुले कउ गुर अंचलु दीजै जन नानक चलह मिलंथा ॥४॥१॥
Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||
ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ।ਮਿਲੰਥਾ = ਮਿਲ ਕੇ।੪।
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारामिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आबसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस केसिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वालाहै)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुखजीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहतेहैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाताहै।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हेहरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहींचल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरासंग कर के हम तेरे बताए हुए रास्ते पर चल सकें।4।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!