Thursday, November 21, 2024
BREAKING
Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (18 ਦਸੰਬਰ 2022) Hukamnama, Sri Harmandir Sahib (18th-Dec-2022)

December 18, 2022 06:28 AM

AMRIT VELE HUKAMNAMA SAHIB SRI DARBAR SAHIB, SRI AMRITSAR, ANG  807-808, 18-Dec-2022

 

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ਰਹਾਉ ਜੈ ਜੈ ਕਾਰੁਜਗਤ੍ਰ ਮਹਿ ਲੋਚਹਿ ਸਭਿ ਜੀਆ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਥੀਆ ੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ੨॥੧੨॥੩੦॥

 

बिलावलु महला सहज समाधि अनंद सूख पूरे गुरि दीन सदा सहाई संगि प्रभ अम्रित गुण चीन रहाउ जै जैकारु जगत्र महि लोचहि सभि जीआ सुप्रसंन भए सतिगुर प्रभू कछु बिघनु थीआ ॥१॥ जा का अंगु दइआल प्रभ ता केसभ दास सदा सदा वडिआईआ नानक गुर पासि ॥२॥१२॥३०॥

 

Bilaaval, Fifth Mehl: The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. ||Pause|| Triumphant cheers greet me all across the world, and all beings yearn for me. The True Guru and God are totally pleased with me; no obstacle blocks my way. ||1|| One who has the Merciful Lord God on his side - everyone becomes his slave. Forever and ever, O Nanak, glorious greatness rests with the Guru. ||2||12||30||

 

ਸਹਜ = ਆਤਮਕ ਅਡੋਲਤਾ। ਸਹਜ ਸਮਾਧਿ = ਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿ = ਗੁਰੂਨੇ। ਦੀਨ = ਦੇ ਦਿੱਤੇ। ਸੰਗਿ = ਨਾਲ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹ = ਵਿਚਾਰੇ ਹਨ {ਅੱਖਰ '' ਦੇ ਨਾਲ ਅੱਧਾ '' ਹੈ} ਜੈਜੈਕਾਰੁ = ਸੋਭਾ ਹੀ ਸੋਭਾ। ਜਗਤ੍ਰ ਮਹਿ = ਜਗਤ ਵਿਚ। ਲੋਚਹਿ = ਲੋਚਦੇ ਹਨ, ਚਾਹੁੰਦੇ ਹਨ। ਸਭਿ = ਸਾਰੇ। ਬਿਘਨੁ = ਰੁਕਾਵਟ ੧॥ ਜਾ ਕਾ= ਜਿਸ (ਮਨੁੱਖ) ਦਾ। ਅੰਗੁ = ਪੱਖ। ਗੁਰ ਪਾਸਿ = ਗੁਰੂ ਦੇ ਕੋਲ (ਰਿਹਾਂ) ੨॥੧੨॥੩੦।।

 

ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ਰਹਾਉ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ, ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ੧॥ ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ੨॥੧੨॥੩੦॥

 

हे भाई! जिस मनुख ऊपर गुरु दयावान होता है, उस को) पूरे गुरु ने आत्मिक अडोलता में एक-रस टिकाव के सारे सुखआनंद दे दिए। प्रभु उस मनुख का मददगार बना रहता है, उस के अंग-संग रहता है, वह मनुख प्रभु के आत्मिक जीवन देनेवाले गुण (अपने मन में) विचरता रहता है॥ रहाउ॥ हे भाई! उस मनुख की सारे जगत में हर जगह सोभा होती है, (जगत के) सारे जीव (उस का दर्शन करना) चाहते हैं, जिस मनुख ऊपर गुरु परमात्मा पूरी तरह प्रसन्न हो गए, उस मनुख के जीवन केरास्ते में कोई रुकावट नहीं आती॥१॥ हे भाई! दया का चश्मा प्रभु जिस (मनुख) का पक्ष करता है, सब जीव उस के सेवकहो जाते हैं। गुरू नानक जी कहते हैं, हे नानक! गुरु के चरनो में रहने से सदा ही आदर मान मिलता है॥२॥१२॥३०

 

ਵਾਹਿਗੁਰੂ ਜੀ ਕਾ ਖ਼ਾਲਸਾ !!

ਵਾਹਿਗੁਰੂ ਜੀ ਕੀ ਫ਼ਤਹਿ  !!

Have something to say? Post your comment