Friday, April 04, 2025

Religion

Hukamnama Sahib Today: ਪੜ੍ਹੋ ਅੱਜ ਦਾ ਹੁਕਮਨਾਮਾ ਸਿੱਧੇ ਸ੍ਰੀ ਹਰਮੰਦਿਰ ਸਾਹਿਬ ਤੋਂ

October 10, 2024 06:57 AM

ਰਾਮਕਲੀ ਮਹਲਾ ੫ ਰੁਤੀ ਸਲੋਕੁ

ੴਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥

ਬੰਦਨ = ਨਮਸਕਾਰ। ਬਾਛਉ = ਬਾਛਉਂ, ਮੈਂ ਮੰਗਦਾ ਹਾਂ। ਸਾਧਹ ਧੂਰਿ = ਸੰਤ ਜਨਾਂ ਦੀ ਚਰਨ ਧੂੜ। ਆਪੁ = ਆਪਾ-ਭਾਵ।

ਨਿਵਾਰਿ = ਦੂਰ ਕਰ ਕੇ। ਭਜਉ = ਭਜਉਂ, ਮੈਂ ਜਪਦਾ ਹਾਂ। ਭਰਪੂਰਿ = ਸਰਬ-ਵਿਆਪਕ।੧। ਕਿਲਵਿਖ = ਪਾਪ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸੁਖ ਸਾਗਰ = ਸੁਖਾਂ ਦਾ ਸਮੁੰਦਰ। ਦੁਖ ਭੰਜਨੋ = ਦੁੱਖਾਂ ਦਾ ਨਾਸ ਕਰਨ ਵਾਲਾ। ਨੀਤ = ਨਿੱਤ, ਸਦਾ।੨।

ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਰੁਤੀ ਸਲੋਕੁ'।

 

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment