Thursday, November 21, 2024
BREAKING
Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ

Religion

Hukamnama Sahib: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ

October 13, 2024 07:30 AM

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।1। ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।1। ਰਹਾਉ। ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।2। ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।3। ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।4। ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।5। ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ।6।

 

ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3।

ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।

 

ਗੱਜ-ਵੱਜ ਕੇ ਫਤਹਿ ਬੁਲਾਓ ਜੀ !

 

ਵਾਹਿਗੁਰੂ ਜੀ ਕਾ ਖਾਲਸਾ !!

 

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment