ਨਵੀਂ ਦਿੱਲੀ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਗ੍ਰਾਫ ਵਿੱਚ ਵੱਡੀ ਗਿਰਾਵਟ ਆਈ ਹੈ, ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 28,204 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਸਮੇਂ ਦੌਰਾਨ 373 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 3 ਕਰੋੜ 19 ਲੱਖ 98 ਹਜ਼ਾਰ 158 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 3 ਲੱਖ 88 ਹਜ਼ਾਰ 504 ਸਰਗਰਮ ਮਾਮਲੇ ਹਨ, ਜਦੋਂ ਕਿ 3 ਕਰੋੜ 11 ਲੱਖ 80 ਹਜ਼ਾਰ 968 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 28 ਹਜ਼ਾਰ 682 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 51,45,00,268 ਲੋਕਾਂ ਦਾ ਟੀਕਾਕਰਣ ਹੋ ਚੁੱਕਿਆ ਹੈ। ਪਿਛਲੇ 24 ਘੰਟਿਆਂ ਵਿੱਚ, 54,91,647 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।