Wednesday, April 02, 2025

National

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

August 10, 2021 11:54 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਸੋਨੀਆ ਗਾਂਧੀ ਨੂੰ 18 ਨੁਕਤੀ ਏਜੰਡੇ 'ਤੇ ਹੋਏ ਕੰਮ ਤੋਂ ਜਾਣੂ ਕਰਵਾਉਣ ਅਤੇ ਪੰਜਾਬ ਕੈਬਨਿਟ 'ਚ ਫੇਰਬਦਲ ਸਬੰਧੀ ਵੀ ਚਰਚਾ ਕਰਨਗੇ। ਇਸ ਤੋਂ ਇਲਾਵਾ ਸੂਬੇ ਦੇ ਹਾਲਾਤਾਂ ਬਾਰੇ ਵੀ ਗੱਲਬਾਤ ਕਰਨਗੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਜ਼ਿਕਰਯੋਗ ਹੈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਨਵੇਂ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪੰਜਾਬ 'ਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਥੇ ਦਸ ਦਈਏ ਕਿ ਕੈਪਟਨ ਤੇ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸਿੱਧੂ ਦੋਵਾਂ ਨੇ ਇੱਕ ਟੀਮ ਵਜੋਂ ਇਕੱਠੇ ਕੰਮ ਕਰਨ ਬਾਰੇ ਜਨਤਕ ਬਿਆਨ ਦਿੱਤੇ ਹਨ ਪਰ ਸਿੱਧੂ ਦੇ ਤੇਵਰ ਬਿਆਨਾਂ ਦੇ ਉਲਟ ਹਨ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਆਪਣੀ ਹੀ ਸਰਕਾਰ ਨੂੰ ਲਗਾਤਾਰ ਸਵਾਲਾਂ ਦੇ ਘੇਰੇ 'ਚ ਪਾ ਰਹੇ ਹਨ

Have something to say? Post your comment