Jammu Kashmir CM Swearing Ceremony: ਜੰਮੂ ਕਸ਼ਮੀਰ ਤੋਂ ਵੱਡੀ ਖਬਰ ਆ ਰਹੀ ਹੈ। ਓਮਰ ਅਬਦੁੱਲਾ ਨੇ ਜੰਮੂ ਦੇ ਮੁੱਖ ਮੰਤਰੀ ਅਹੁਦੇ ਦੀ ਕੁਰਸੀ ਸੰਭਾਲ ਲਈ ਹੈ। ਉਨ੍ਹਾਂ ਨੇ ਇੱਕ ਜਨ ਸਮਾਰੋਹ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਪਰ ਇਸ ਦਰਮਿਆਨ ਕਿਸੇ ਵੀ ਕਾਂਗਰਸੀ ਲੀਡਰ ਨੇ ਜੰਮੂ ਸਰਕਾਰ ਦੇ ਮੰਤਰੀ ਮੰਡਲ 'ਚ ਸ਼ਾਮਲ ਨਾ ਹੋਣ ਦਾ ਫੈਸਲਾ ਲਿਆ। ਕਾਂਗਰਸ ਦਾ ਇਸ ਤਰ੍ਹਾਂ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ ਸਭ ਨੂੰ ਹੈਰਾਨ ਕਰ ਰਿਹਾ ਹੈ।
ਦੱਸ ਦਈਏ ਕਿ ਕਾਂਗਰਸ ਨੇ ਇਹ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਅੱਜ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਵਿਧਾਇਕ ਮੰਤਰੀ ਵਜੋਂ ਸਹੁੰ ਨਹੀਂ ਚੁੱਕੇਗਾ ਅਤੇ ਪਾਰਟੀ ਬਾਹਰੋਂ ਸਮਰਥਨ ਲੈਣ ਬਾਰੇ ਵੀ ਵਿਚਾਰ ਕਰ ਰਹੀ ਹੈ। ਸਿਰਫ਼ ਨੈਸ਼ਨਲ ਕਾਨਫਰੰਸ ਦੇ ਵਿਧਾਇਕ ਹੀ ਮੰਤਰੀ ਵਜੋਂ ਸਹੁੰ ਚੁੱਕਣਗੇ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਦੋ ਮੰਤਰੀ ਅਹੁਦਿਆਂ ਦੀ ਮੰਗ ਕਰ ਰਹੀ ਸੀ ਪਰ ਇਹ ਸਿਰਫ਼ ਇੱਕ ਹੀ ਦਿੱਤਾ ਜਾ ਰਿਹਾ ਹੈ।
ਇੰਡੀਆ ਟੂਡੇ ਦੀ ਖਬਰ ਮੁਤਾਬਕ ਕਾਂਗਰਸ ਦੇ ਇੰਚਾਰਜ ਭਰਤ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਅਸੀਂ ਨੈਸ਼ਨਲ ਕਾਨਫਰੰਸ ਨਾਲ ਗੱਲਬਾਤ ਕਰ ਰਹੇ ਹਾਂ। ਗੱਲਬਾਤ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਫਿਲਹਾਲ ਕਾਂਗਰਸ ਸਰਕਾਰ ਨੂੰ ਬਾਹਰੋਂ ਹੀ ਸਮਰਥਨ ਦੇਵੇਗੀ। ਇਸ ਤੋਂ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਜੰਮੂ-ਕਸ਼ਮੀਰ ਕਾਂਗਰਸ ਦੇ ਮੁਖੀ ਤਾਰਿਕ ਹਮੀਦ ਕਰਾ ਵੀ ਇਸ ਕੈਬਨਿਟ ਵਿੱਚ ਸ਼ਾਮਲ ਹੋਣਗੇ ਅਤੇ ਮੰਤਰੀ ਵਜੋਂ ਸਹੁੰ ਚੁੱਕਣਗੇ।

ਜੰਮੂ-ਕਸ਼ਮੀਰ ਦੀ ਨਵੀਂ ਕੈਬਨਿਟ
ਉਮਰ ਅਬਦੁੱਲਾ- ਮੁੱਖ ਮੰਤਰੀ
ਸੁਰਿੰਦਰ ਕੁਮਾਰ ਚੌਧਰੀ ਉਪ ਮੁੱਖ ਮੰਤਰੀ
ਸਤੀਸ਼ ਸ਼ਰਮਾ- ਮੰਤਰੀ
ਜਾਵੇਦ ਰਾਣਾ- ਮੰਤਰੀ
ਸਕੀਨਾ ਇੱਟੂ- ਮੰਤਰੀ
ਜਾਵੇਦ ਅਹਿਮਦ ਡਾਰ- ਮੰਤਰੀ
ਇਸ ਵਜ੍ਹਾ ਕਰਕੇ ਕਾਂਗਰਸ ਜੰਮੂ ਸਰਕਾਰ ਤੋਂ ਰਹੇਗੀ ਬਾਹਰ
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੇ ਜੰਮੂ ਕਸ਼ਮੀਰ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ ਇਸ ਕਰਕੇ ਲਿਆ ਕਿਉਂਕਿ ਉਹ ਧਾਰਾ 370 ਨੂੰ ਲਾਗੂ ਕਰਨ ਦੇ ਹੱਕ ਵਿੱਚ ਨਹੀਂ ਹੈ। ਇੱਥੇ ਇਹ ਵੀ ਦੱਸ ਦਈਏ ਕਿ ਕਾਂਗਰਸ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ, ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਕਈ ਵਾਰ ਜਨਤਕ ਮੀਟਿੰਗਾਂ ਵਿੱਚ ਇਸ ਦਾ ਵਾਅਦਾ ਕਰ ਚੁੱਕੇ ਹਨ। ਪਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਨਹੀਂ ਕੀਤਾ ਗਿਆ ਹੈ। ਜੇਕੇਪੀਸੀਸੀ ਮੁਖੀ ਨੇ ਕਿਹਾ ਕਿ ਅਸੀਂ ਨਾਖੁਸ਼ ਹਾਂ ਇਸ ਲਈ ਅਸੀਂ ਇਸ ਸਮੇਂ ਮੰਤਰਾਲੇ ਵਿੱਚ ਸ਼ਾਮਲ ਨਹੀਂ ਹੋ ਰਹੇ ਹਾਂ ਅਤੇ ਕਿਹਾ ਕਿ ਕਾਂਗਰਸ ਪਾਰਟੀ ਰਾਜ ਦਾ ਦਰਜਾ ਬਹਾਲ ਕਰਨ ਲਈ ਲੜਾਈ ਜਾਰੀ ਰੱਖੇਗੀ।