Wednesday, April 02, 2025

Punjab

Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ

October 16, 2024 01:15 PM

Virsa Singh Valtoha Resignation: ਸਿਆਸੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਿਛਲੇ ਦਿਨੀਂ ਖਬਰ ਆਈ ਸੀ ਕਿ ਅਕਾਲੀ ਦਲ ਨੇ ਵਲਟੋਹਾ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਸੀ, ਜਿਸ ਤੋ ਬਾਅਦ ਸੀਨੀਅਰ ਆਗੂ ਨੇ ਅੱਜ ਆਪਣਾ ਅਸਤੀਫਾ ਪਾਰਟੀ ਨੂੰ ਸੌਂਪਿਆ ਸੀ, ਜਿਸ ਨੂੰ ਅਕਾਲੀ ਦਲ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਬਾਰੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵਿੱਟਰ 'ਤੇ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਵਲਟੋਹਾ ਦੇ ਅਸਤੀਫੇ ਦੀ ਤਸਵੀਰ ਨੂੰ ਟਵਿੱਟਰ 'ਤੇ ਸ਼ੇਅਰ ਕਰ ਇਸ ਦੇ ਨਾਲ ਹੀ ਇੱਕ ਨੋਟ ਵੀ ਲਿਿਖਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ, 'ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਨਾਲ ਤੁਰੰਤ ਪ੍ਰਭਾਵ ਦੇ ਨਾਲ ਵਲਟੋਹਾ ਦੀਆਂ ਅਕਾਲੀ ਦਲ ਤੋਂ ਸਾਰੀਆਂ ਮੈਂਬਰਸ਼ਿਪਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਉਨ੍ਹਾਂ ਦੇ ਅਸਤੀਫੇ ਦੀ ਕਾਪੀ ਵੀ ਇੱਥੇ ਸ਼ੇਅਰ ਕਰ ਰਿਹਾ ਹਾਂ।' ਦੇਖੋ ਇਹ ਪੋਸਟ:

ਦੱਸ ਦਈਏ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। 

ਵਲਟੋਹਾ ਨੇ ਅਸਤੀਫੇ ;ਚ ਕੀ ਲਿਖਿਆ?
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਲਟੋਹਾ ਦਾ ਅਸਤੀਫ਼ਾ ਜਨਤਕ ਕੀਤਾ ਗਿਆ ਹੈ। ਇਸ ਵਿਚ ਵਿਰਸਾ ਸਿੰਘ ਵਲਟੋਹਾ ਨੇ ਪਾਰਟੀ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨ ਨੂੰ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਆਦੇਸ਼ ਸਬੰਧੀ ਉਹ ਖ਼ੁਦ ਹੀ ਗੁਰੂ ਦਾ ਇਕ ਨਿਮਾਣਾ ਸਿੱਖ ਹੋਣ ਦੇ ਨਾਤੇ ਸਿਰ ਝੁਕਾ ਕੇ ਪ੍ਰਵਾਨ ਕਰਦਾ ਹੋਇਆ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹਨ।

Have something to say? Post your comment