ਤਿਓਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਦੇਸ਼ ਭਰ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦਰਮਿਆਨ ਮੋਦੀ ਸਰਕਾਰ ਹਰ ਵਰਗ ਨੂੰ ਖੁਸ਼ ਕਰਦੀ ਨਜ਼ਰ ਆ ਰਹੀ ਹੈ।
ਇਸ ਦਰਮਿਆਨ ਹੁਣ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਦੀਵਾਲੀ ਦੇ ਨੇੜੇ ਵੱਡਾ ਤੋਹਫਾ ਦਿੱਤਾ ਹੈ। ਮੋਦੀ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੀ ਐਮਐਸਪੀ ਵਿੱਚ ਵਾਧਾ ਕਰ ਦਿੱਤਾ ਹੈ। ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਬਾਅਦ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਯਾਨਿ ਐਮਐਸਪੀ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਦਾ ਮਤਲਬ ਕਣਕ ਦੀ ਐਮਐਸਪੀ 2275 ਤੋਂ ਵਧਾ ਕੇ 2425 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਹੈ।
ਇਸ ਦੌਰਾਨ ਜੇਕਰ ਗੱਲ ਛੋਲੇ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀਤੀ ਜਾਵੇ ਤਾਂ ਇਸ ਵਿੱਚ 210 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੂਜੇ ਪਾਸੇ ਐੱਮਐੱਸਪੀ ਦੀਆਂ ਖ਼ਬਰਾਂ ਤੋਂ ਇਲਾਵਾ ਕੈਬਨਿਟ ਕੋਸਟਲ ਸ਼ਿਪਿੰਗ ਬਿੱਲ 2024 ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।