ਚੰਡੀਗੜ੍ਹ: 63.91 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (CBI) ਨੇ ਸ਼ੁਰੂ ਕਰ ਦਿੱਤੀ ਹੈ। ਇਹ ਵਜ਼ੀਫ਼ਾ ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਪੋਸਟ ਮੈਟਿਰਕ ਵਜੀਫ਼ਾ ਯੋਜਨਾ ਨਾਲ ਸਬੰਧਤ ਸੀ। ਇਥੇ ਦਸ ਦਈਏ ਕਿ ਜਦੋਂ ਪੰਜਾਬ ਵਿਚ ਵਿਰੋਧੀ ਪਾਰਟੀਆਂ ਨੇ ਇਸ ਘਪਲੇ ਸਬੰਧੀ ਰੌਲਾ ਪਾਉਣਾ ਸ਼ੁਰੂ ਕੀਤਾ ਸੀ ਤਾਂ ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਟੀਮ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਥੇ ਦਸ ਦਈਏ ਕਿ ਹੁਣ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ CBI ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਦੇ ਚੰਡੀਗੜ੍ਹ ਦਫ਼ਤਰ ਨੇ 24 ਅਗਸਤ, 2020 ਨੂੰ ਸੌਂਪੀ ਜਾਂਚ ਰਿਪੋਰਟ ਦਾ ਪੂਰਾ ਰਿਕਾਰਡ ਮੰਗ ਲਿਆ ਹੈ।