SGPC Rejects Giani Harpreet Singh Resignation: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਦ ਕਰ ਦਿੱਤਾ। ਦੱਸ ਦਈਏ ਕਿ ਸਿੱਖ ਕੌਮ ਨੇ ਉਨ੍ਹਾਂ ਦੇ ਇਸ ਫੈਸਲਾ ਦੇ ਨਾਲ ਸਹਿਮਤੀ ਜਤਾਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੂੰ ਕਿਹਾ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢ ਦੇਣ, ਇਸ ਫੈਸਲੇ ਤੋਂ ਬਾਅਦ ਵਲਟੋਹਾ ਨੇ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਪਾਰਟੀ ਨੇ ਮਨਜ਼ੂਰ ਵੀ ਕਰ ਦਿੱਤਾ ਸੀ।
ਵਲਟੋਹਾ ਦੇ ਅਸਤੀਫੇ ਤੋਂ ਥੋੜੇ ਸਮੇਂ ਬਾਅਦ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਦੇ ਖਬਰ ਆਉਂਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਕਹਿ ਕੇ ਅਸਤੀਫਾ ਦਿੱਤਾ ਸੀ ਕਿ ਇਸ ਦਾ ਕਾਰਨ ਵਿਰਸਾ ਸਿੰਘ ਵਲਟੋਹਾ ਹੈ। ਵਲਟੋਹਾ ਦੀ ਵਜ੍ਹਾ ਕਰਕੇ ਉਹ ਅਸਤੀਫਾ ਦੇ ਰਹੇ ਹਨ।
ਇਸ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਤੁਹਾਡੀਆਂ ਸੇਵਾਵਾਂ ਦੀ ਸ਼੍ਰੋਮਣੀ ਕਮੇਟੀ ਨੂੰ ਬਹੁਤ ਜ਼ਰੂਰਤ ਹੈ। ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖੋ।