Wednesday, April 02, 2025

Religion

ਦੁਨੀਆ ਭਰ 'ਚ ਮਨਾਇਆ ਜਾ ਰਿਹਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਸ੍ਰੀ ਦਰਬਾਰ ਸਾਹਿਬ ਦੀਆਂ ਖੂਬਸੂਰਤ ਤਸਵੀਰਾਂ

October 19, 2024 12:44 PM

Guru Ramdas Ji Parkash Purb: ਪੂਰੀ ਦੁਨੀਆ ਵਿੱਚ ਅੱਜ ਦੇ ਦਿਨ ਸਿੱਖ ਭਾਈਚਾਰੇ ਵੱਲੋਂ ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਭਾਰੀ ਗਿਣਤੀ ਦੇ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਰਹੀਆਂ ਹਨ।

 

ਅੱਜ ਦੇ ਇਸ ਪਾਵਨ ਮੌਕੇ 'ਤੇ ਸੱਚਖੰਡ ਹਰਿਮੰਦਰ ਸਾਹਿਬ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਅੱਜ ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

 

ਉੱਥੇ ਹੀ ਲੱਖਾਂ ਦੀ ਗਿਣਤੀ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਗੁਰੂ ਘਰ 'ਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਕ ਵਿਸ਼ਾਲ ਲੰਗਰ ਲਗਾਇਆ ਗਿਆ ਹੈ।

 

ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ’ਚ ਇਸ਼ਨਾਲ ਕੀਤਾ ਅਤੇ 4-5 ਘੰਟੇ ਕਤਾਰਾਂ ’ਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਜੀ ਦਾ ਅਸ਼ੀਰਵਾਦ ਲਿਆ। 

 

ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਫੁੱਲਾਂ ਨਾਲ ਸਜਾਏ ਹੋਏ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਦੇਖ ਬਹੁਤ ਹੀ ਖੁਸ਼ ਨਜ਼ਰ ਆਈਆਂ ਅਤੇ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਮੰਨ ਰਹੀਆਂ ਹਨ।

ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਪਰਸੋਂ ਤੋਂ ਸ਼ੁਰੂ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਦੇਰ ਸ਼ਾਮ ਤੱਕ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। 

ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।

Have something to say? Post your comment