Wednesday, April 02, 2025

Punjab

Faridkot News: ਗੁਰਪ੍ਰੀਤ ਸਿੰਘ ਕਤਲਕਾਂਡ 'ਚ ਸਾਂਸਦ ਅੰਮ੍ਰਿਤਪਾਲ ਸਿੰਘ ਤੇ ਗੈਂਗਸਟਰ ਅਰਸ਼ ਡੱਲਾ ਨਾਮਜ਼ਦ, ਹੁਣ ਤੱਕ 3 ਗ੍ਰਿਫਤਾਰ

October 19, 2024 01:13 PM

Punjab News: ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਹੋ ਗਿਆ ਹੈ। ਦੱਸ ਦਈਏ ਕਿ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਨਾਮਜ਼ਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਕਰਮਵੀਰ ਦੀ ਰੇਕੀ ਕਰਨ ਵਾਲੇ ਤਿੰਨ ਗ੍ਰਿਫਤਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ।

ਦੱਸ ਦੇਈਏ ਕਿ 9 ਅਕਤੂਬਰ ਨੂੰ ਪੰਚਾਇਤੀ ਚੋਣਾਂ ਦੌਰਾਨ ਫਰੀਦਕੋਟ ਵਿੱਚ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਮਿਲੇ ਹਨ। ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਗੁਰਪ੍ਰੀਤ ਕਤਲ ਕਾਂਡ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ। ਇਸ ਸਾਜਸ਼ ਦੀ ਜਾਂਚ ਕੀਤੀ ਜਾ ਰਹੀ ਹੈ।

3 ਦੋਸ਼ੀ ਗ੍ਰਿਫਤਾਰ
ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਿਹਾ ਕਿ ਅਰਸ਼ ਡੱਲਾ ਇਸ ਕਤਲ ਦਾ ਮਾਸਟਰਮਾਈਂਡ ਸੀ। ਫੜੇ ਗਏ ਤਿੰਨਾਂ ਮੁਲਜ਼ਮਾਂ ਨੇ ਗੁਰਪ੍ਰੀਤ ਸਿੰਘ ਦੀ ਰੇਕੀ ਕੀਤੀ ਸੀ।

ਚੋਣ ਪ੍ਰਚਾਰ ਤੋਂ ਪਰਤਦੇ ਸਮੇਂ ਗੁਰਪ੍ਰੀਤ ਸਿੰਘ ਦਾ ਹੋਇਆ ਸੀ ਕਤਲ
ਫਰੀਦਕੋਟ ਦੇ ਪਿੰਡ ਹਰੀਣੌ ਵਿੱਚ ਬਾਈਕ ਸਵਾਰ ਹਮਲਾਵਰਾਂ ਵੱਲੋਂ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਗੁਰਪ੍ਰੀਤ ਸਿੰਘ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਹੇ ਸਨ। ਇਸ ਦੌਰਾਨ ਬਾਈਕ ਸਵਾਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਤੋਂ ਇਲਾਵਾ ਬਹਿਬਲ ਇਨਸਾਫ ਮੋਰਚੇ ਨਾਲ ਵੀ ਜੁੜਿਆ ਹੋਇਆ ਸੀ। ਉਸ ਨੂੰ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਗੁਰਪ੍ਰੀਤ ਸਿੰਘ ਕਤਲ ਕੇਸ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਵੀ ਕੀਤਾ ਗਿਆ ਸੀ, ਜਿਸ ਵਿੱਚ 3 ਡੀਐਸਪੀ ਅਤੇ ਇੱਕ ਐਸਪੀ ਵੀ ਸ਼ਾਮਲ ਹੈ।

Have something to say? Post your comment