Monday, February 03, 2025

Punjab

Punjab News: ਪੰਜਾਬ 'ਚ ਵਿਧਾਨ ਸਭਾ ਦੀਆਂ 4 ਸੀਟਾਂ 'ਤੇ Bypolls ਲਈ ਤਿਆਰ AAP, ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਟਿਕਟ

October 20, 2024 02:31 PM

Punjab Assembly Bypolls: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਸ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਨੇ ਡੇਰਾ ਬਾਬਾ ਨਾਨਕ ਤੋਂ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਚੱਬੇਵਾਲ ਸੀਟ ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਬਾਅਦ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ। ਜਿਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋ ਰਹੀਆਂ ਹਨ, ਉਨ੍ਹਾਂ 'ਚੋਂ ਤਿੰਨ ਸੀਟਾਂ ਕਾਂਗਰਸ ਅਤੇ ਇਕ ਸੀਟ ਆਮ ਆਦਮੀ ਪਾਰਟੀ ਕੋਲ ਸੀ। ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਸਨ, ਜਿਸ ਕਾਰਨ ਇਹ ਸੀਟਾਂ ਖਾਲੀ ਹੋ ਗਈਆਂ ਸਨ।

ਕੌਣ ਕਿਥੋਂ MP ਬਣਿਆ?
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਸਨ, ਹੁਣ ਉਹ ਲੁਧਿਆਣਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ।

ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਸਨ, ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ।

ਰਾਜਕੁਮਾਰ ਚੱਬੇਵਾਲ ਚੱਬੇਵਾਲ ਵਿਧਾਨ ਸਭਾ ਤੋਂ ਵਿਧਾਇਕ ਸਨ। ਹੁਣ ਉਹ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ।

ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸਨ। ਹੁਣ ਉਹ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

4 ਸੀਟਾਂ 'ਤੇ 6.96 ਲੱਖ ਲੋਕ ਪਾਉਣਗੇ ਵੋਟ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। 10 ਅਕਤੂਬਰ ਤੱਕ ਚਾਰ ਵਿਧਾਨ ਸਭਾ ਸੀਟਾਂ 'ਤੇ ਕੁੱਲ 6,96,316 ਵੋਟਰ ਹਨ। ਇੱਥੇ 831 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਡੇਰਾ ਬਾਬਾ ਨਾਨਕ ਵਿੱਚ 241 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਇੱਥੇ 1,93,268 ਵੋਟਰ ਹਨ। ਚੱਬੇਵਾਲ ਵਿੱਚ ਵੋਟਰਾਂ ਦੀ ਗਿਣਤੀ 1,59,254 ਹੈ। ਬਰਨਾਲਾ ਵਿੱਚ 1,77,305 ਵੋਟਰ ਹਨ। ਗਿੱਦੜਬਾਹਾ ਵਿੱਚ ਵੋਟਰਾਂ ਦੀ ਗਿਣਤੀ 1,66,489 ਹੈ। ਚੱਬੇਵਾਲ ਵਿੱਚ 205 ਪੋਲਿੰਗ ਸਟੇਸ਼ਨ, ਗਿੱਦੜਬਾਹਾ ਵਿੱਚ 173 ਪੋਲਿੰਗ ਸਟੇਸ਼ਨ, ਬਰਨਾਲਾ ਵਿੱਚ 212 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਸਿਆਸੀ ਪਾਰਟੀਆਂ ਵੀ 4 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਚ ਜੁਟੀਆਂ ਹੋਈਆਂ ਹਨ।

Have something to say? Post your comment