CM Bhagwant Mann Slams PM Narendra Modi: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ। ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।
ਪਿਛਲੇ ਸਾਲ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲੇ 1407 ਤੱਕ ਪਹੁੰਚ ਗਏ ਹਨ। ਹਾਲਾਂਕਿ, ਸਾਲ 2022 ਵਿੱਚ ਇਸ ਸਮੇਂ ਦੌਰਾਨ, ਪਰਾਲੀ ਸਾੜਨ ਦੇ 2189 ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਅਨੁਸਾਰ ਅੱਜ ਪੰਜਾਬ ਵਿੱਚ ਸਾਲ 2022 ਵਿੱਚ ਪਰਾਲੀ ਸਾੜਨ ਦੇ 342 ਅਤੇ ਸਾਲ 2023 ਵਿੱਚ 18 ਮਾਮਲੇ ਸਾਹਮਣੇ ਆਏ ਹਨ।
CM ਮਾਨ ਨੇ PM 'ਤੇ ਕੱਸਿਆ ਤੰਜ
ਪਰਾਲੀ ਸਾੜਨ ਦੀ ਸਮੱਸਿਆ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਮਾਨ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਯੂਕਰੇਨ ਦੀ ਜੰਗ ਨੂੰ ਰੋਕ ਸਕਦੇ ਹਨ ਤਾਂ ਪਰਾਲੀ ਦਾ ਧੂੰਆਂ ਕਿਉਂ ਨਹੀਂ।
ਸੀਐਮ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ। ਇਸ ਦੇ ਲਈ ਕੇਂਦਰ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ ਨੂੰ ਸਮੁੱਚੇ ਉੱਤਰ ਭਾਰਤ ਦੇ ਰਾਜਾਂ ਦੀ ਮੀਟਿੰਗ ਬੁਲਾ ਕੇ ਕੋਈ ਹੱਲ ਕੱਢਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਝੋਨਾ ਨਹੀਂ ਲਗਾਉਣਾ ਚਾਹੁੰਦੇ, ਕਿਉਂਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਸੂਬੇ ਦੇ ਕਿਸਾਨ ਝੋਨੇ ਦੀ ਥਾਂ ਬਦਲਵੀਂ ਖੇਤੀ ਦੀ ਭਾਲ ਕਰ ਰਹੇ ਹਨ, ਪਰ ਇਸ ਵਿੱਚ ਵੱਡੀ ਸਮੱਸਿਆ ਇਹ ਹੈ ਕਿ ਉਨ੍ਹਾਂ ਨੂੰ ਇਸ 'ਤੇ ਸਹੀ ਸਮਰਥਨ ਮੁੱਲ ਨਹੀਂ ਦਿੱਤਾ ਜਾ ਰਿਹਾ।
ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ, ਤਾਂ ਜੋ ਉਹ ਅਜਿਹਾ ਨਾ ਕਰਨ। ਉਨ੍ਹਾਂ ਕਿਹਾ- ਦਿੱਲੀ ਵਿੱਚ ਬੈਠੇ ਕਈ ਲੋਕ ਕਹਿੰਦੇ ਹਨ ਕਿ ਪਰਾਲੀ ਸਾੜਨ ਨਾਲ ਪੰਜਾਬ ਵਿੱਚ ਪ੍ਰਦੂਸ਼ਣ ਹੁੰਦਾ ਹੈ, ਜਦੋਂ ਕਿ ਐਨਜੀਟੀ ਦੇ ਇੱਕ ਸਾਬਕਾ ਸੇਵਾਮੁਕਤ ਜਸਟਿਸ ਨੇ ਹਾਲ ਹੀ ਵਿੱਚ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਸੀ ਕਿ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਹੁੰਦਾ ਹੈ ਵੈਸੇ ਕੋਈ ਹਵਾ ਪ੍ਰਦੂਸ਼ਣ ਨਹੀਂ ਹੈ।