Wednesday, April 02, 2025

Religion

Hukamnama Sahib: ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ

October 21, 2024 08:10 AM

ਵਡਹੰਸੁ ਮਹਲਾ ੩ ॥

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ {ਪੰਨਾ 560}

ਪਦਅਰਥ: ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧। 

ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ) । ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ। 

ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨। 

ਦੇਹ = ਸਰੀਰ। ਸਰੀਰਿ = ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ। ਨਾਇ = ਨਾਮ ਵਿਚ (ਜੁੜਿਆਂ) । ਪਰਮਲੁ = {परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ।੩। 

ਮਸਤਕਿ = ਮੱਥੇ ਉਤੇ। ਜਿਸੁ ਮਸਤਕਿ = ਜਿਸ ਦੇ ਮੱਥੇ ਉਤੇ। ਸਹਜ ਬੈਰਾਗੁ = ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁ = ਨਿਰਮੋਹਤਾ।੪। 

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। 

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। 

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। 

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। 

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। 

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭। 

Have something to say? Post your comment