Wednesday, April 02, 2025

Punjab

Punjab News: ਪੰਜਾਬ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਗ੍ਰਿਫਤਾਰ, ਗਰੱਗਜ਼ ਤਸਕਰੀ ਦੇ ਮਾਮਲੇ 'ਚ ਕਾਰਵਾਈ

October 23, 2024 07:08 PM

Punjab News: ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਕਾਂਗਰਸ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਵਿਧਾਇਕ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਅਨੁਸਾਰ ਇੱਕ ਨਸ਼ੇੜੀ ਨੇ ਪੁਲਿਸ ਨੂੰ ਦੱਸਿਆ ਸੀ ਕਿ ਇੱਕ ਔਰਤ ਵੀ ਉਸਨੂੰ ਤਸਕਰੀ ਲਈ ਮਜਬੂਰ ਕਰਦੀ ਹੈ।

ਪੁਲਿਸ ਨੇ ਉਸ ਵਿਅਕਤੀ ਨੂੰ ਗਾਹਕ ਦੱਸਦਿਆਂ ਸਾਬਕਾ ਵਿਧਾਇਕ ਅਤੇ ਡਰਾਈਵਰ ਨੂੰ ਖਰੜ ਨੇੜਿਓਂ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਸਤਕਾਰ ਕੌਰ 2017 ਤੋਂ 2022 ਤੱਕ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹਿ ਚੁੱਕੀ ਹੈ। ਸਾਬਕਾ ਵਿਧਾਇਕ ਦੇ ਘਰ ਦੀ ਤਲਾਸ਼ੀ ਦੌਰਾਨ 28 ਗ੍ਰਾਮ ਚੂਰਾ ਪੋਸਤ ਵੀ ਬਰਾਮਦ ਹੋਇਆ। ਤਲਾਸ਼ੀ ਦੌਰਾਨ 1.56 ਲੱਖ ਦੀ ਨਕਦੀ ਵੀ ਬਰਾਮਦ ਹੋਈ ਹੈ।

Have something to say? Post your comment