UP Breaking: ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ, ਉੱਥੇ ਹੀ ਦੂਜੇ ਪਾਸੇ ਸ਼ਰਾਰਤੀ ਅਨਸਰ ਦੇਸ਼ ਦਾ ਮਾਹੌਲ ਵਿਗਾੜਨ ਲਈ ਸਾਜਸ਼ਾਂ ਰਚ ਰਹੇ ਹਨ। ਹਾਲ ਹੀ ਵਿਚ ਦਿੱਲੀ ਦੇ ਰੋਹਿਣੀ ਵਿੱਚ ਬੰਬ ਧਮਾਕਾ ਹੋਇਆ ਸੀ, ਜਿਸ ਤੋਂ ਬਾਅਦ ਦਿੱਲੀ ਰੈੱਡ ਅਲਰਟ ਤੇ ਹੈ। ਇਸਤੋਂ ਬਾਅਦ ਏਅਰ ਇੰਡੀਆ ਤੇ ਇੰਡੀਗੋ ਫਲਾਈਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਜਿਸ ਤੋਂ ਬਾਅਦ ਲੋਕਾਂ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
- ਇਸ ਤੋਂ ਬਾਅਦ ਹੁਣ ਆਗਰਾ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। 4 ਅਕਤੂਬਰ ਨੂੰ, ਸੀਆਈਐਸਐਫ ਆਗਰਾ ਏਅਰਪੋਰਟ ਯੂਨਿਟ ਦੇ ਅਧਿਕਾਰਤ ਮੇਲ ਆਈਡੀ 'ਤੇ ਧਮਕੀ ਭਰਿਆ ਸੰਦੇਸ਼ ਭੇਜਿਆ ਗਿਆ ਸੀ। ਗ੍ਰਹਿ ਮੰਤਰਾਲੇ ਨੂੰ ਈਮੇਲ ਦੀ ਜਾਣਕਾਰੀ ਦੇਣ ਤੋਂ ਬਾਅਦ, ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਸਬ ਇੰਸਪੈਕਟਰ ਅਨੂਪ ਕੁਮਾਰ ਨੇ ਬੁੱਧਵਾਰ ਦੇਰ ਰਾਤ ਸ਼ਾਹਗੰਜ ਥਾਣੇ ਵਿੱਚ ਕੇਸ ਦਰਜ ਕੀਤਾ।
ਇੰਸਪੈਕਟਰ ਅਨੂਪ ਕੁਮਾਰ ਨੇ ਧਮਕੀਆਂ ਦੇਣ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਾਈਬਰ ਸੈੱਲ ਦੀ ਟੀਮ ਮੇਲ ਭੇਜਣ ਵਾਲੇ ਦੀ ਜਾਣਕਾਰੀ ਲੈ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਆਗਰਾ ਵਿੱਚ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।